ਮੁੱਲਾਂਪੁਰ ਦਾਖਾ 11 ਅਗਸਤ ( ਸਤਵਿੰਦਰ ਸਿੰਘ ਗਿੱਲ) ਗੈਰ ਸਿੱਖ ਪ੍ਰਸ਼ਾਸ਼ਕ ਦੇ ਮੁੱਦੇ ਤੋਂ ਬਾਅਦ ਮਹਾਰਾਸ਼ਟਰ ਦੀ ਸਰਕਾਰ ਨੇ ਸੇਵਾ ਮੁਕਤ ਆਈ ਏ ਐਸ ਅਧਿਕਾਰੀ ਡਾਕਟਰ ਵਿਜੈ ਸਤਬੀਰ ਸਿੰਘ ਨੂੰ ਆਈ ਏ ਐਸ ਅਭਿਜੀਤ ਰਾਉਤ ਦੀ ਥਾਂ 'ਤੇ ਨੰਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸ਼ਕ ਨਿਯੁਕਤੀ ਕਰਨ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਵੱਲੋਂ ਭਰਵਾਂ ਸਵਾਗਤ ਕੀਤਾ। ਉਨ੍ਹਾਂ ਨੇ ਇਹ ਵੀ ਆਖਿਆ ਕਿ ਅਸੀਂ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਪਹੁੰਚ ਰਹੀ ਠੈਸ ਨੂੰ ਜਲਦ ਸਮਝਦੇ ਹੋਈ ਆਪਣੀ ਭੁੱਲ ਨੂੰ ਸੁਧਾਰਿਆ। ਵੈਸੇ ਤਾਂ ਭਾਰਤ ਚ ਭਾਜਪਾ ਦੀ ਸਰਕਾਰ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਬਚਾਉਣ ਲਈ ਹਮੇਸ਼ਾ ਪੱਬਾਂ ਭਾਰ ਹੋਈ ਰਹਿੰਦੀ ਹੈ। ਪਰ ਸਿੱਖ ਕੌਮ ਗੁਰੂ ਘਰਾਂ ਦੇ ਪ੍ਰਬੰਧਕ ਗੈਰ ਸਿੱਖ ਕਦੇ ਜਿੱਤ ਬਰਦਾਸਤ ਨਹੀਂ ਕਰਨਗੇ। ਆਖਰ ਵਿੱਚ ਉਹਨਾਂ ਨੇ ਆਖਿਆ ਕਿ ਅਸੀਂ ਮਹਾਰਾਸ਼ਟਰ ਸਰਕਾਰ ਦਾ ਫਿਰ ਤੋਂ ਧੰਨਵਾਦ ਕਰਦੇ ਹਾਂ। ਜਿਨ੍ਹਾਂ ਨੇ ਸਿੱਖੀ ਸਰੂਪ ਵਾਲਾ ਅਧਿਕਾਰੀ ਵਿਜੇ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸ਼ਕ ਨਿਯੁਕਤ ਕੀਤਾ। ਇਸ ਮੌਕੇ ਇੰਦਰਵੀਰ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਹਰਦੀਪ ਸਿੰਘ, ਸਰਬਜੀਤ ਸਿੰਘ ਕੁਲਵਿੰਦਰ ਸਿੰਘ ਗੁਰਪ੍ਰੀਤ ਸਿੰਘ ਮਹਿੰਦਰ ਸਿੰਘ ਹਰਦੇਵ ਸਿੰਘ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।