ਲੁਧਿਆਣਾ, 17 ਸਤੰਬਰ (ਟੀ. ਕੇ. ) – ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦੀ ਹਦੂਦ ਅੰਦਰ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ 30 ਵਾਹਨਾਂ ਦੇ ਚਾਲਾਨ ਕੀਤੇ ਗਏ। ਚੈਕਿੰਗ ਦੌਰਾਨ ਵੇਰਕਾ ਚੌਕ , ਟਿੱਬਾ ਚੌਕ ਤੋਂ ਡੇਹਲੋਂ ਦੀਆਂ ਸੜਕਾਂ 'ਤੇ ਅਚਨਚੇਤ ਚੈਕਿੰਗ ਦੌਰਾਨ ਕਰੀਬ 20 ਗੱਡੀਆਂ ਨੂੰ ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਨ ਤੇ ਧਾਰਾ 207 ਅਧੀਨ ਬੰਦ ਕੀਤਾ ਗਿਆ। ਚੈਕਿੰਗ ਦੌਰਾਨ ਜਿਹੜੇ ਵਾਹਨ ਬੰਦ ਕੀਤੇ ਗਏ ਹਨ ਦੇ ਵਿਚ 09 ਟਿੱਪਰ, 09 ਕੈਂਟਰ, 01 ਟਰੈਕਟਰ ਟਰਾਲੀ ਅਤੇ 01 ਟਾਟਾ 407 ਸ਼ਾਮਲ ਹਨ।
ਇਸ ਤੋਂ ਇਲਾਵਾ 10 ਗੱਡੀਆਂ ਦੇ ਬਿਨ੍ਹਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ ਨਾ ਲੱਗੇ ਹੋਣ ਕਰਕੇ ਚਲਾਨ ਕੀਤੇ ਗਏ। ਇਨ੍ਹਾਂ ਵਾਹਨਾਂ ਵਿੱਚ 4 ਕੈਂਟਰ, 3 ਸਕੂਲ ਵੈਨਾਂ ਅਤੇ 3 ਟਰੱਕ ਸ਼ਾਮਲ ਹਨ।
ਸਕੱਤਰ ਆਰ.ਟੀ.ਏ. ਵਲੋਂ ਮੁੜ ਦੁਹਰਾਇਆ ਗਿਆ ਹੈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਕਿਉਂਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ ਅਤੇ ਬਿਨ੍ਹਾਂ ਐਚ.ਐਸ.ਆਰ.ਪੀ. ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ 'ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।