ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
ਲੁਧਿਆਣਾ, 1 ਅਕਤੂਬਰ ( ਕਰਨੈਲ ਸਿੰਘ ਐੱਮ ਏ ) ਨਿਮਾਣਿਆਂ ਦੇ ਮਾਣ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਦਾ ਵੱਧ ਚੜ੍ਹ ਕੇ ਪ੍ਰਚਾਰ ਕੀਤਾ, ਉੱਥੇ ਲੰਗਰ, ਪੰਗਤ ਤੇ ਸੰਗਤ ਦੀ ਪ੍ਰਥਾ ਨੂੰ ਹੋਰ ਪ੍ਰਪੱਕ ਕਰਕੇ ਊਚ-ਨੀਚ ਦੇ ਭੇਦ ਭਾਵ ਨੂੰ ਖ਼ਤਮ ਕਰਨ ਅਤੇ ਸਮਾਜ ਨੂੰ ਪਰਦੇ 'ਤੇ ਸਤੀ ਵਰਗੀਆਂ ਰਸਮਾਂ ਤੋਂ ਮੁਕਤ ਕਰਵਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ. ਭੁਪਿੰਦਰ ਸਿੰਘ ਨੇ ਅੱਜ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੇਵਾ ਤੇ ਭਗਤੀ ਦੇ ਪੁੰਜ ਤੀਜੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ- ਜੋਤਿ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਮੁੱਚੀ ਮਨੁੱਖਤਾ ਅੰਦਰ ਆਪਸੀ ਬਰਾਬਰੀ ਦਾ ਸੰਕਲਪ ਉਭਾਰਨ ਵਾਲੇ ਅਤੇ ਇਸਤਰੀ ਵਰਗ ਨੂੰ ਸਤਿਕਾਰ ਦੇਣ ਵਾਲੇ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੇ ਸਮਾਜ ਲਈ ਪ੍ਰੇਰਨਾ ਦਾ ਸ੍ਰੋਤ ਹਨ। ਇਸ ਲਈ ਸਾਡੇ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਗੁਰੂ ਸਾਹਿਬਾਂ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਕਰੀਏ। ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਨਿਰੰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਕੀਰਤਨ ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ੍ਰ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੰਵਲਜੀਤ ਸਿੰਘ, ਭਾਈ ਲਖਵੀਰ ਸਿੰਘ ਪੰਜੋਖੜਾ ਸਾਹਿਬ ਵਾਲੇ ਅਤੇ ਭਾਈ ਗੁਰਵਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ. ਇੰਦਰਜੀਤ ਸਿੰਘ ਮੱਕੜ,ਸ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ ,ਭੁਪਿੰਦਰਪਾਲ ਸਿੰਘ ਧਵਨ ,ਬਲਬੀਰ ਸਿੰਘ ਭਾਟੀਆ, ਰਣਜੀਤ ਸਿੰਘ ਖ਼ਾਲਸਾ, ਜਗਪ੍ਰੀਤ ਸਿੰਘ ਮੱਕੜ, ਨਰਿੰਦਰਪਾਲ ਸਿੰਘ, ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਪੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ