ਲੁਧਿਆਣਾ, 01 ਨਵੰਬਰ (ਟੀ. ਕੇ.) ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਨ੍ਹਾਂ ਵੱਲੋਂ ਵੱਖ—ਵੱਖ ਰਿਆਸਤਾਂ ਦੇ ਮੁਖੀਆਂ ਨੂੰ ਇੱਕਠੇ ਕਰਕੇ ਭਾਰਤ ਨੂੰ ਇੱਕ ਦੇਸ਼ ਬਣਾਉਣ ਲਈ ਕੀਤੇ ਗਏ ਯਤਨਾਂ ਕਾਰਨ ਲੋਹ ਪੁਰਸ਼ ਵਜੋਂ ਜਾਣਿਆ ਜਾਂਦਾ ਹੈ। ਇਹ ਕਿਹਾ ਜਾਂਦਾ ਹੈ ਕਿ ਆਜ਼ਾਦ ਭਾਰਤ ਨੂੰ ਸੰਯੁਕਤ ਭਾਰਤ ਵਿੱਚ ਬਦਲਣ ਵਿੱਚ ਸਰਦਾਰ ਵੱਲਭ ਭਾਈ ਪਟੇਲ ਦਾ ਯੋਗਦਾਨ ਅਭੁੱਲ ਹੈ।
ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵੱਲੋਂ ਉਨ੍ਹਾਂ ਦੇ ਜਨਮ ਦਿਨ ਨੂੰ ਸਮਰਪਿਤ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਤੇ ਰਨ ਫਾਰ ਯੂਨਿਟੀ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਕਾਲਜ ਦੇ ਆਡੀਟੋਰੀਅਮ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਇੱਕ ਸਮੂਹਿਕ ਰੈਲੀ ਵਿੱਚ ਭਾਗ ਲਿਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਸਮੀ ਤੌਰ ਤੇ ਸਹੁੰ ਚੁੱਕੀ। ਇਸ ਤੋਂ ਬਾਅਦ ਮੁੱਖ ਮਾਰਗ ਤੇ ਰਨ ਫਾਰ ਯੂਨਿਟੀੋ ਵਿੱਚ ਸਾਰਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦਾ ਵਿਰੋਧ ਕਰਨ ਲਈ ਇਕਜੁੱਟ ਹੋਣਾ ਚਾਹੀਦਾ ਹੈ, ਇਸ ਉਦੇਸ਼ ਨੂੰ ਧਿਆਨ ਵਿਚ ਰੱਖ ਕੇ ਸਾਰਿਆਂ ਨੇ ਦੌੜ ਵਿਚ ਹਿੱਸਾ ਲਿਆ। ਪ੍ਰਿੰਸੀਪਲ ਡਾ: ਮਨਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਅਤੇ ਭਵਿੱਖ ਦੇ ਅਧਿਆਪਕਾਂ ਨੂੰ ਸਰਦਾਰ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੰਗੇ ਉਪਰਾਲੇ ਕਰਨ ਲਈ ਪ੍ਰੇਰਿਆ।