You are here

ਪਿੰਦਾ ਸਰਾਭਾ ਕਨੇਡਾ ਵੱਲੋਂ ਸਰਕਾਰੀ ਹਾਈ ਸਕੂਲ ਅੱਬੂਵਾਲ ਦੇ ਬੱਚਿਆਂ ਨੂੰ 'ਸਰਾਭਾ' ਫ਼ਿਲਮ ਦਿਖਾਉਣ ਦਾ ਉਪਰਾਲਾ ਕੀਤਾ

ਮੁੱਲਾਂਪੁਰ ਦਾਖਾ18,ਨਵੰਬਰ (ਸਤਵਿੰਦਰ ਸਿੰਘ ਗਿੱਲ)  ਗ਼ਦਰ ਪਾਰਟੀ ਦੇ ਨਾਇਕ,ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜੀਵਨੀ ਅਤੇ ਗ਼ਦਰੀ ਬਾਬਿਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਦਰਸਾਉਂਦੀ ਫਿਲਮ 'ਸਰਾਭਾ' ਜੋ ਕਿ ਉੱਘੇ ਲੇਖਕ ਤੇ ਨਿਰਦੇਸ਼ਤ ਕਵੀਰਾਜ ਤੇ ਸਹਿਯੋਗੀ ਅੰਮ੍ਰਿਤਪਾਲ ਸਿੰਘ ਸਰਾਭਾ ਦੇ  ਉਪਰਾਲੇ ਨਾਲ ਬਣਾਈ ਗਈ। 9 ਨਵੰਬਰ ਤੋਂ ਪੂਰੇ ਦੇਸ਼ ਵਿੱਚ ਰਿਲੀਜ਼ ਹੋ ਚੁੱਕੀ ਹੈ। ਸਰਾਭਾ ਫ਼ਿਲਮ ਨੂੰ ਜਿੱਥੇ ਲੋਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵੱਸਦੇ ਐਨ ਆਰ ਆਈ ਭਰਾਵਾਂ ਵੱਲੋਂ ਵੀ ਆਪਣੇ ਪਿੰਡ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਇਹ ਫ਼ਿਲਮ ਦਿਖਾਉਣ ਲਈ ਪਿੰਡਾਂ ਦੇ ਸਕੂਲ ਗੋਦ ਲਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਅੱਬੂਵਾਲ ਜ਼ਿਲ੍ਹਾ ਲੁਧਿਆਣਾ ਦੇ ਬੱਚਿਆਂ ਨੂੰ ਸਰਾਭਾ ਫ਼ਿਲਮ ਦਿਖਾਉਣ ਦਾ ਉਪਰਾਲਾ ਐਨ ਆਰ ਆਈ ਪਰਮਿੰਦਰ ਸਿੰਘ ਪਿੰਦਾ ਸਰਾਭਾ ਸਪੁੱਤਰ ਸ: ਅਜਮੇਰ ਸਿੰਘ ਸਰਾਭਾ ਦੇਸ਼ ਭਗਤ ਕਨੇਡਾ ਨੇ ਕੀਤਾ। ਉੱਥੇ ਹੀ ਬੱਚਿਆਂ ਨੂੰ ਸਿਨਮੇ ਤੱਕ ਲੈ ਕੇ ਜਾਣ ਅਤੇ ਘਰ ਤੱਕ ਛੱਡਣ ਦਾ ਪ੍ਰਬੰਧ ਬਕਾਇਦਾ ਬੱਸਾਂ ਰਾਹੀਂ ਕਰਕੇ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਲੋਕ ਭਲਾਈ ਮੰਚ ਪੰਜਾਬ ਦੇ ਆਗੂ ਬਲਦੇਵ ਸਿੰਘ ਦੇਵ ਸਰਾਭਾ, ਗਿਆਨੀ ਹਰਭਜਨ ਸਿੰਘ ਅੱਬੂਵਾਲ, ਬਲਦੇਵ ਸਿੰਘ ਅੱਬੂਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ ਨੇ ਆਖਿਆ ਕਿ ਅਸੀਂ ਪੰਜਾਬ ਤੋਂ ਵਿਦੇਸ਼ਾਂ ਦੀ ਧਰਤੀ ਤੇ ਵੱਸਦੇ ਵੀਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਪਿੰਡ ਦੇ ਸਰਕਾਰੀ ਸਕੂਲ ਬੱਚਿਆਂ ਨੂੰ ਸਰਾਭਾ ਫ਼ਿਲਮ ਜਰੂਰ ਦਿਖਾਉਣ ਤਾਂ ਜੋ ਕਿ ਉਹਨਾਂ ਨੂੰ ਵੀ ਗ਼ਦਰੀ ਬਾਬਿਆਂ ਦੀਆਂ ਕੁਰਬਾਨੀਆਂ ਭਰਿਆ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਤਾਂ ਜੋ ਉਹਨਾਂ ਨੂੰ ਪਤਾ ਲੱਗ ਸਕੇ ਕਿ ਸਾਡਾ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਹੈ, ਨਾ ਕਿ ਫ਼ਿਲਮੀ ਹੀਰੋ। ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਬਲਜੀਤ ਕੌਰ ਨੇ ਵੀ ਬੱਚਿਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦੀ ਫਿਲਮ ਦਿਖਾਉਣ ਤੇ  ਐਨ ਆਰ ਆਈ  ਪਰਮਿੰਦਰ ਸਿੰਘ ਪਿੰਦਾ ਸਰਾਭਾ,ਅਮਰਿੰਦਰ ਸਿੰਘ ਲੱਕੀ ਅੱਬੂਵਾਲ ਧੰਨਵਾਦ ਕਰਦੇ ਹਾਂ। ਉਨ੍ਹਾਂ ਤੋਂ ਇਲਾਵਾ ਹਰਵਿੰਦਰ ਕੌਰ, ਕੁਲਦੀਪ ਕੌਰ, ਹਰਪ੍ਰੀਤ ਕੌਰ, ਜਸਵੀਰ ਸਿੰਘ, ਸਵਰਨ ਸਿੰਘ, ਮਨਜਿੰਦਰ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ ਅੱਬੂਵਾਲ ਲਖਬੀਰ ਸਿੰਘ ਅੱਬੂਵਾਲ ਆਦਿ ਹਾਜ਼ਰ ਸਨ।