You are here

ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਿਆ 

ਲੁਧਿਆਣਾ 11 ਦਸੰਬਰ(ਟੀ. ਕੇ.) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਿਕਸਿਤ ਭਾਰਤ@2047: ਵਾਇਸ ਆਫ ਯੂਥ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਉਤਸ਼ਾਹ ਵਰਧਕ ਭਾਸ਼ਣ ਸੁਣਿਆ| ਪ੍ਰਧਾਨਮੰਤਰੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਨੌਜਵਾਨਾਂ ਨੇ ਦੇਸ਼ ਦੀ ਸ਼ਕਤੀ ਬਣਨਾ ਹੈ ਅਤੇ ਇਸਲਈ ਦੇਸ਼ ਦੀ ਉਸਾਰੀ ਦਾ ਦਾਰੋਮਦਾਰ ਵੀ ਨੌਜਵਾਨ ਮੋਢਿਆਂ ਤੇ ਹੈ| ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਿੰਮੇਵਾਰ ਨਾਗਰਿਕ ਬਣਨ ਲਈ ਮਿਲੇ ਮੌਕਿਆਂ ਦਾ ਪੂਰਾ ਲਾਭ ਲੈਣ| ਇਸਦੇ ਨਾਲ ਹੀ ਉਹਨਾਂ ਨੇ ਸੰਸਥਾਵਾਂ ਵਿਚ ਰਹਿ ਕੇ ਆਪਣੇ ਭਵਿੱਖ ਨੂੰ ਉਸਾਰਨ ਅਤੇ ਅਨੁਸ਼ਾਸਨ ਨਾਲ ਜੀਵਨ ਦੇ ਚੰਗੇ ਮੁੱਲਾਂ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ| ਇਸ ਭਾਸ਼ਣ ਨੂੰ ਆਨਲਾਈਨ ਦਿਖਾਇਆ ਗਿਆ| 

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੇਸ਼ ਦਾ ਭਵਿੱਖ ਉਸਾਰਨ ਵਾਲੇ ਨੌਜਵਾਨਾਂ ਨਾਲ ਵਿਚਾਰ-ਵਟਾਂਦਰੇ ਲਈ ਪ੍ਰਧਾਨ ਮੰਤਰੀ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ|

ਵਿਦਿਆਰਥੀਆਂ ਨੇ ਇਸ ਭਾਸ਼ਣ ਮੌਕੇ ਬਹੁਤ ਜੋਸ਼ ਅਤੇ ਜਗਿਆਸਾ ਨਾਲ ਪ੍ਰਧਾਨਮੰਤਰੀ ਦੀਆਂ ਗੱਲਾਂ ਸੁਣੀਆਂ| ਬਹੁਤ ਸਾਰੇ ਵਿਦਿਆਰਥੀ ਇਹਨਾਂ ਵਿਚਾਰਾਂ ਦੇ ਉਤਸ਼ਾਹ ਤੋਂ ਪ੍ਰਭਾਵਿਤ ਨਜ਼ਰ ਆਏ| 

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਸਮਾਰੋਹ ਦਾ ਸੰਚਾਲਨ ਕੀਤਾ|