ਅੰਨਦਾਤਾ ਕਿਸਾਨ ਯੂਨੀਅਨ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰੇਗਾ - ਕੌਮੀ ਪ੍ਰਧਾਨ ਵਿਰਕ,ਜੱਥੇਦਾਰ ਨਿਮਾਣਾ
ਲੁਧਿਆਣਾ, 22 ਜਨਵਰੀ ( ਕਰਨੈਲ ਸਿੰਘ ਐੱਮ.ਏ.)ਅੰਨਦਾਤਾ ਕਿਸਾਨ ਯੂਨੀਅਨ ਸੂਬਾ ਪੰਜਾਬ ਇਕਾਈ ਨੂੰ ਹੋਰ ਮਜ਼ਬੂਤ ਕਰਨ ਹਿੱਤ ਅਤੇ ਯੂਨੀਅਨ ਨਾਲ ਜੁੜੇ ਇਮਾਨਦਾਰ,ਸੂਝਵਾਨ ਅਤੇ ਸਿਰੜੀ ਵਿਆਕਤੀਆਂ ਨੂੰ ਯੋਗ ਅਹੁਦੇਦਾਰੀਆਂ ਨਾਲ ਨਿਵਾਜਣ ਦੀ ਆਰੰਭ ਕੀਤੀ ਗਈ ਮੁਹਿੰਮ ਦੇ ਤਹਿਤ ਅੱਜ ਸਰਪੰਚ ਨਿਰਮਲ ਸਿੰਘ ਬੇਰਕਲਾਂ ਨੂੰ ਯੂਨੀਅਨ ਦੀ ਸੂਬਾ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਨਦਾਤਾ ਕਿਸਾਨ ਯੂਨੀਅਨ ਦੇ ਰਾਸ਼ਟਰੀ ਕੌਮੀ ਪ੍ਰਧਾਨ ਸ੍ਰ. ਗੁਰਮੁਖ ਸਿੰਘ ਵਿਰਕ ਅਤੇ ਸੂਬੇ ਪੰਜਾਬ ਦੇ ਪ੍ਰਧਾਨ ਜੱਥੇ.ਤਰਨਜੀਤ ਸਿੰਘ ਨਿਮਾਣਾ ਨੇ ਅੱਜ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਆਪਣੀ ਗੱਲਬਾਤ ਦੌਰਾਨ ਸ੍ਰ.ਵਿਰਕ ਅਤੇ ਜੱਥੇਦਾਰ ਨਿਮਾਣਾ ਨੇ ਸ਼ਪੱਸ਼ਟ ਰੂਪ ਵਿੱਚ ਕਿਹਾ ਕਿ ਅੰਨਦਾਤਾ ਕਿਸਾਨ ਯੂਨੀਅਨ ਹਮੇਸ਼ਾਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਆਈ ਹੈ। ਖਾਸ ਕਰਕੇ ਪੰਜਾਬ ਅੰਦਰ ਅੰਨਦਾਤਾ ਕਿਸਾਨ ਯੂਨੀਅਨ ਇੱਕ ਵੱਡੀ ਕਿਸਾਨ ਸ਼ਕਤੀ ਦੇ ਰੂਪ ਵਜੋਂ ਬੜੀ ਤੇਜ਼ੀ ਨਾਲ ਉਭਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਇਕਾਈ ਦੇ ਨਵੇ ਨਿਯੁਕਤ ਕੀਤੇ ਜਨਰਲ ਸਕੱਤਰ ਸਰਪੰਚ ਨਿਰਮਲ ਸਿੰਘ ਬੇਰਕਲਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਤੇ ਲਗਨ ਨਾਲ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਦੇ ਕਾਰਜਾਂ ਵਿੱਚ ਜੁੱਟ ਜਾਣ ਤਾਂ ਕਿ ਸਮੁੱਚੇ ਪੰਜਾਬ ਅੰਦਰ ਕਿਸਾਨਾਂ ਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੀ ਆਰੰਭ ਕੀਤੀ ਗਈ ਮੁਹਿੰਮ ਕਾਮਯਾਬ ਹੋ ਸਕੇ। ਇਸ ਸਮੇਂ ਉਨ੍ਹਾਂ ਦੇ ਨਾਲ ਯੂਨੀਅਨ ਦੇ ਕਈ ਪ੍ਰਮੁੱਖ ਅਹੁਦੇਦਾਰ ਜਥੇਦਾਰ ਹਰਜਿੰਦਰ ਸਿੰਘ ਮੀਤ ਪ੍ਰਧਾਨ, ਜੁਗਰਾਜ ਸਿੰਘ ਮੰਡ ਪ੍ਰਧਾਨ ਜਿਲ੍ਹਾ ਦਿਹਾਤੀ ਲੁਧਿਆਣਾ,ਰਾਜਪ੍ਰੀਤ ਸਿੰਘ ਗਰੇਵਾਲ ਮੀਤ ਪ੍ਰਧਾਨ, ਜੁਗਰਾਜ ਸਿੰਘ ਗਰੇਵਾਲ,ਜਸਵੰਤ ਸਿੰਘ ਵਰਕਿੰਗ ਕਮੇਟੀ ਮੈਂਬਰ, ਸੁਖਵਿੰਦਰ ਸਿੰਘ ਸੁੱਖਾ ਵਰਕਿੰਗ ਕਮੇਟੀ ਮੈਂਬਰ, ਦਵਿੰਦਰ ਸਿੰਘ, ਜਿੰਮੀ ਰਣਦਾਵਾ, ਬਲਜਿੰਦਰ ਸਿੰਘ, ਉਦੇ ਪੁਰੀ, ਗੌਰਵ ਪ੍ਰਸਾਦ ਹਾਜ਼ਰ ਸਨ।