You are here

27 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ- ਜਥੇਬੰਦੀ 

ਲੁਧਿਆਣਾ, 15ਫ਼ਰਵਰੀ (ਟੀ. ਕੇ.  ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰਸੈ ਸੱਕਤਰ ਸਤਨਾਮ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ,ਜਥੇਬੰਦਕ ਸਕੱਤਰ ਜਸਵੀਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਪਾਣੀ, ਬਿਜਲੀ ਸਹਿਤ ਸਹੂਲਤਾਂ,  ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ,ਲੇਬਰ,ਪਾਣੀ, ਬਿਜਲੀ ਸਹਿਤ ਸਹੂਲਤਾਂ ਸੁਰੱਖਿਆ,ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ,ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਅਤੇ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ  ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ 'ਮੋਰਚੇ' ਦੀ ਸੂਬਾ ਕਮੇਟੀ ਨੂੰ 19ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਇਨਲਿਸਟਮੈਂਟ ਅਤੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕਰਨਗੇ ,ਜਿਸਦੀ ਤਿਆਰੀ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ।