You are here

ਸਿੱਖ ਫੈਡਰੇਸ਼ਨ ਯੂ. ਕੇ. ਦੀ ਸਾਲਾਨਾ ਕਨਵੈਨਸ਼ਨ 15 ਨੂੰ

ਲੰਡਨ, ਸਤੰਬਰ 2019-(ਗਿਆਨੀ ਰਾਵਿਦਰਪਾਲ ਸਿੰਘ)- 

ਸਿੱਖ ਫੈਡਰੇਸ਼ਨ ਯੂ. ਕੇ. ਦੀ ਸਲਾਨਾ 36ਵੀਂ ਕਨਵੈੱਨਸ਼ਨ 15 ਸਤੰਬਰ ਦਿਨ ਐਤਵਾਰ ਨੂੰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਉਪ ਚੇਅਰਮੈਨ ਕੁਲਦੀਪ ਸਿੰਘ ਚਹੇੜੂ, ਜਨਰਲ ਸਕੱਤਰ ਨਰਿੰਦਰਜੀਤ ਸਿੰਘ ਥਾਂਦੀ, ਸਲਾਹਕਾਰ ਦਬਿੰਦਰਜੀਤ ਸਿੰਘ, ਭਾਈ ਹਰਦੀਸ਼ ਸਿੰਘ ਨੇ ਕਿਹਾ ਕਿ ਕਨਵੈੱਨਸ਼ਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਇਸ ਸਾਲਾਨਾ ਕਨਵੈੱਨਸ਼ਨ 'ਚ ਦੇਸ਼-ਵਿਦੇਸ਼ ਤੋਂ ਉੱਘੀਆਂ ਪੰਥਕ ਸ਼ਖ਼ਸੀਅਤਾਂ ਹਿੱਸਾ ਲੈ ਰਹੀਆਂ ਹਨ | ਭਾਈ ਗਿੱਲ ਨੇ ਕਿਹਾ ਕਿ ਕਨਵੈੱਨਸ਼ਨ 'ਚ ਯੂ. ਕੇ. ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਮਨੁੱਖੀ ਅਧਿਕਾਰ ਸੰਗਠਨਾਂ ਦੇ ਆਗੂ ਵੀ ਪਹੁੰਚਣਗੇ | ਕਨਵੈੱਨਸ਼ਨ ਦਾ ਮੁੱਖ ਮੁੱਦਾ ਸਿੱਖ ਕੌਮ ਦੀ ਅਜੋਕੀ ਸਥਿਤੀ ਤੇ ਭਵਿੱਖ ਦੀ ਰੂਪ ਰੇਖਾ ਹੋਵੇਗਾ | ਸ: ਗਿੱਲ ਨੇ ਇਹ ਵੀ ਕਿਹਾ ਕਿ ਲੋਕਤੰਤਰਿਕ ਢੰਗ ਨਾਲ ਸਿੱਖਾਂ ਦੀ ਆਜ਼ਾਦੀ ਲਈ ਕੀਤੇ ਜਾ ਰਹੇ ਸੰਘਰਸ਼ ਤੋਂ ਇਲਾਵਾ 2021 ਦੀ ਯੂ. ਕੇ. ਦੀ ਜਨਗੰਨਣਾਂ ਲਈ ਯੂ. ਕੇ. ਦੇ ਸਿੱਖਾਂ, ਗੁਰੂ ਘਰਾਂ ਦੇ ਸਹਿਯੋਗ ਨਾਲ ਸਿੱਖ ਫੈਡਰੇਸ਼ਨ ਯੂ. ਕੇ. ਵਲੋਂ 2021 ਦੀ ਜਨਗੰਨਣਾਂ 'ਚ ਸਿੱਖਾਂ ਦੀ ਵੱਖਰੀ ਗਿਣਤੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਦੇ ਨਾਲ ਹੀ ਪੰਥਕ ਹਿਤਾਂ ਲਈ ਬੀਤੇ ਵਰੇ੍ਹ ਫੈਡਰੇਸ਼ਨ ਵਲੋਂ ਕੀਤੇ ਕੰਮਾਂ ਨੂੰ ਸੰਗਤਾਂ ਸਾਹਮਣੇ ਰੱਖਿਆ ਜਾਵੇਗਾ |