ਲੁਧਿਆਣਾ, 22 ਫਰਵਰੀ(ਟੀ. ਕੇ.)
ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਪੰਜਾਬੀ ਵਿਭਾਗ ਨੇ ਕਾਲਜ ਕੈਂਪਸ ਵਿੱਚ "ਮਾਤ੍ਰਿਭਾਸ਼ਾ ਦਿਵਸ" ਮਨਾਇਆ।
ਇਸ ਮੌਕੇ ਇਸ ਦਿਵਸ ਨੂੰ ਮਨਾਉਣ ਲਈ ਪੋਸਟਰ ਮੇਕਿੰਗ ਮੁਕਾਬਲੇ ਅਤੇ ਰਚਨਾਤਮਕ ਲੇਖਣ ਮੁਕਾਬਲੇ ਕਰਵਾਏ ਗਏ। ਪ੍ਰਭਜੋਤ ਕੌਰ ਮੁਖੀ ਪੰਜਾਬੀ ਵਿਭਾਗ ਨੇ ਅਜੋਕੇ ਹਾਲਾਤ ਵਿੱਚ ਮਾਂ ਬੋਲੀ ਦੀ ਸਾਰਥਕਤਾ ਬਾਰੇ ਗੱਲ ਕੀਤੀ। ਸਮਾਗਮ ਵਿੱਚ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਪੰਜਾਬੀ ਦੀ ਲੋਕ-ਭਾਸ਼ਾ ਵਜੋਂ ਪ੍ਰਸੰਗਿਕਤਾ ਅਤੇ ਭਾਰਤ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਵੱਲੋਂ ਅੰਤਰਰਾਸ਼ਟਰੀ ਪੱਧਰ 'ਤੇ ਇਸ ਦੀ ਵਰਤੋਂ ਨੂੰ ਰੇਖਾਂਕਿਤ ਕੀਤਾ।