ਮਹਿਲ ਕਲਾਂ 25 ਫਰਵਰੀ (ਗੁਰਸੇਵਕ ਸੋਹੀ) : ਪਿੰਡ ਲੋਹਗੜ੍ਹ ਗੁਰਦੁਆਰਾ ਗੁਰੂ ਰਵਿਦਾਸ ਜੀ ਸਾਹਿਬ ਵਲੋਂ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਸਸੋਭਿਤ ਸਨ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਤੋਂ ਸ਼ੁਰੂ ਹੋ ਕੇ, ਪੂਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਗੁਰੂ ਰਵਿਦਾਸ ਜੀ ਸਾਹਿਬ ਆ ਕੇ ਸਮਾਪਤ ਹੋਇਆ। ਇਸ ਦੌਰਾਨ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਸਰੋਪੇ ਪਾ ਕੇ ਭਰਮਾ ਸਵਾਗਤ ਕੀਤਾ ਗਿਆ। ਸੰਗਤਾਂ ਲਈ ਲੰਗਰ ਲਗਾਇਆ ਗਿਆ। ਨਗਰ ਕੀਰਤਨ ਨਾਲ ਸੰਗਤਾਂ ਦਾ ਵਿਸ਼ਾਲ ਕਾਫਲਾ ਗੁਰਬਾਣੀ ਦਾ ਜਾਪ ਕਰਦਾ ਜਾ ਰਿਹਾ ਸੀ ਅਤੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ। ਨਗਰ ਕੀਰਤਨ 'ਚ ਲਖਵੀਰ ਸਿੰਘ ਤਖਤੂਪੁਰੇ ਵਾਲਾ , ਨਾਥ ਸਿੰਘ ਰਾਹੀ ਕਵੀਸਰੀ ਜਥਾ ਜੱਥੇ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜ ਕੇ ਭਜਨ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਧਰਮਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਲੜ ਲੱਗਣ ਲਈ ਬੇਨਤੀ ਕੀਤੀ। ਇਸ ਮੌਕੇ ਸੰਗਤਾਂ ਦੇ ਸਵਾਗਤ ਲਈ ਕਈ ਥਾਵਾਂ ਤੇ ਫੁੱਲਾਂ ਦੀ ਵਰਖਾ ਅਤੇ ਲੰਗਰ ਦੀ ਵਿਵਸਥਾ ਕੀਤੀ ਗਈ। ਇਸ ਮੌਕੇ ਪ੍ਰਧਾਨ ਹਰਬੰਸ ਸਿੰਘ, ਸੇਵਾਦਾਰ ਮਹਿੰਦਰ ਸਿੰਘ, ਮੰਹਤ ਚਮਕੌਰ ਸਿੰਘ, ਬਾਬਾ ਨਛੱਤਰ ਸਿੰਘ, ਬਲਜੀਤ ਸਿੰਘ ਬਿੱਲੂ, ਭੋਲਾ ਸਿੰਘ ਚੁੰਬਰ , ਅਮਰਜੀਤ ਸਿੰਘ ਹੈਪੀ, ਜਸਪਾਲ ਸਿੰਘ ਪਾਲੀ ਡਾ ਅੰਮ੍ਰਿਤ ਸਿੰਘ ਦੇਹੜ੍ਹ , ਦਲਵੀਰ ਸਿੰਘ, ਪ੍ਰਦੀਪ ਲੋਹਗੜ੍ਹ , ਡਾ ਬਲਦੇਵ ਸਿੰਘ ,ਸੁਖਚੈਨ ਸਿੰਘ ਦੇਹੜ੍ਹ ,ਫੌਜੀ ਭੋਲਾ ਸਿੰਘ , ਡਾ ਜੱਸਾ ਸਿੰਘ , ਬੱਗਾ ਸਿੰਘ ਧੇਨਸਰ , ਬਿੱਕਰ ਸਿੰਘ ਧੇਨਸਰ , ਗੁਰਮੀਤ ਸਿੰਘ , ਏਕਮ ਸਿੰਘ, ਬਿੱਟੂ ਸਿੰਘ ਹਰਦਾਸਪੁਰਾ , ਸੰਗਤ ਸ਼ਾਮਿਲ ਸੀ।