You are here

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਬੰਧੀ ਮੀਟਿੰਗ

ਹਠੂਰ, 27 ਫਰਵਰੀ (ਕੌਸ਼ਲ ਮੱਲ੍ਹਾ)- ਸਮਾਜ ਮਿਲਵਰਤਨ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ, ਰਿਸ਼ੀ ਬਾਲਮੀਕ ਜੀ, ਬਾਬਾ ਸੰਗਤ ਸਿੰਘ ਜੀ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਕਸਬਾ ਹਠੂਰ ਦੇ ਪਿੰਡਾਂ ਮੱਲ੍ਹਾ, ਲੱਖਾ, ਮਾਣੂੰਕੇ, ਲੰਮਾ-ਜੱਟਪਰਾ ਅਤੇ ਕਮਾਲਪੁਰਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਮੱਲ੍ਹਾ ਵਿਖੇ ਸਮਾਜ ਮਿਲਵਰਤਨ ਸੁਸਾਇਟੀ ਦੇ ਆਗੂਆਂ ਮਾ.ਸਰਬਜੀਤ ਸਿੰਘ ਮੱਲ੍ਹਾ, ਏ.ਐੱਸ.ਆਈ. ਜਸਵੀਰ ਸਿੰਘ, ਦੀਪ ਛੱਜਾਵਾਲ, ਇੰਸਪੈਕਟਰ ਰਛਪਾਲ ਸਿੰਘ ਅਤੇ ਪ੍ਰਿੰ.ਸਰਬਜੀਤ ਸਿੰਘ ਦੇਹੜਕਾ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਨਤਾ, ਭਾਈਚਾਰਾ ਅਤੇ ਬੇਗ਼ਮਪੁਰਾ ਦੇ ਸੰਕਲਪ ਨਾਲ ਨੂੰ ਜੋੜਨ ਲਈ ਜਗਰਾਉਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਿਰੋਲ ਧਾਰਮਿਕ ਸਮਾਗਮ ਵਿਚ 7 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਅਤੇ 9 ਮਾਰਚ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਕੀਰਤਨ ਦਰਬਾਰ ਸਜੇਗਾ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਦਾ ਹਜ਼ੂਰੀ ਰਾਗੀ ਜੱਥਾ ਭਾਈ ਗਗਨਦੀਪ ਸਿੰਘ ਤੇ ਰਾਗੀ ਭਾਈ ਗੁਰਵਿੰਦਰ ਸਿੰਘ ਰਸੂਲਪੁਰੀ ਅਤੇ ਬਰਗਾੜੀ ਵਾਲਿਆਂ ਦਾ ਢਾਡੀ ਜੱਥਾ ਸੰਗਤਾਂ ਨੂੰ ਗੁਰ-ਇਤਿਹਾਸ ਨ‍ਾਲ ਜੋੜਨਗੇ। ਇਸ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚ ਰਹੇ ਮਹਾਂਪੁਰਸ਼ ਭਾਈ ਸਾਹਿਬ ਭਾਈ ਕੇਵਲ ਸਿੰਘ ਮੁੱਖ ਸੇਵਾਦਾਰ ਤਪ ਅਸਥਾਨ ਸ੍ਰੀ ਖੁਲਾਰਗੜ੍ਹ ਸਾਹਿਬ ਵਾਲੇ ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਪ੍ਰਿਤਪਾਲ ਸਿੰਘ, ਡਾ.ਹਰਜੀਤ ਸਿੰਘ, ਡਾ.ਰਾਜਪਾਲ ਸਿੰਘ, ਵਰਿੰਦਰਜੀਤ ਸਿੰਘ, ਅਮਰਜੀਤ ਸਿੰਘ, ਅਮਨਪ੍ਰੀਤ ਸਿੰਘ ਹੈਪੀ, ਅਮਰਜੀਤ ਸਿੰਘ ਗਾਂਧੀ, ਅਜਵਿੰਦਰ ਸਿੰਘ, ਲਵਲੀਨ ਸਿੰਘ, ਸੁਰਜੀਤ ਸਿੰਘ ਧਰਮਾ ਅਤੇ ਹਰਪਾਲ ਸਿੰਘ ਪਾਲਾ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਮੱਲ੍ਹਾ ਵਿਖੇ ਮੀਟਿੰਗ ਦੌਰਾਨ ਮਾ.ਸਰਬਜੀਤ ਸਿੰਘ ਮੱਲ੍ਹਾ, ਏ.ਐੱਸ.ਆਈ. ਜਸਵੀਰ ਸਿੰਘ, ਦੀਪ ਛੱਜਾਵਾਲ ਤੇ ਪਿੰਡ ਵਾਸੀ।