ਲੁਧਿਆਣਾ, 28 ਫਰਵਰੀ (ਟੀ. ਕੇ.) ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਦੀ ਸਾਇੰਸ ਸੁਸਾਇਟੀ ਅਤੇ ਈਕੋ ਕਲੱਬ ਨੇ ਨੂੰ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਇਸ ਮੌਕੇ ਬੀ.ਐੱਡ. ਅਤੇ ਐਮ.ਐੱਡ.ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਸਪ੍ਰੀਤ ਕੌਰ ਨੇ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸ਼ਰੂਤੀ ਨੇ ਰਾਸ਼ਟਰੀ ਵਿਗਿਆਨ ਦਿਵਸ 2024 ਦੀ ਥੀਮ ‘ਵਿਕਸ਼ਿਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ’ ਬਾਰੇ ਹਾਜ਼ਰੀਨ ਨੂੰ ਜਾਗਰੂਕ ਕੀਤਾ। ਗੁਰਲੀਨ ਨੇ ਵਾਤਾਵਰਨ ਨੂੰ ਬਚਾਉਣ ਦੇ ਤਰੀਕਿਆਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਡਾ: ਮਨਦੀਪ ਕੌਰ, ਇੰਚਾਰਜ ਸਾਇੰਸ ਸੋਸਾਇਟੀ ਨੇ ਹੋਣਹਾਰ ਅਧਿਆਪਕਾਂ ਨੂੰ ਵਿਗਿਆਨ ਨੂੰ ਇਸ ਤਰੀਕੇ ਨਾਲ ਪੜ੍ਹਾਉਣ ਦੀ ਅਪੀਲ ਕੀਤੀ ਜੋ ਭਵਿੱਖ ਦੇ ਵਿਗਿਆਨੀ ਪੈਦਾ ਕਰਨ ਵਿੱਚ ਸਹਾਈ ਹੋਵੇ ਜੋ ਦੇਸ਼ ਦੇ ਵਿਕਾਸ ਲਈ ਵਿਗਿਆਨ ਦੀ ਵਰਤੋਂ ਕਰਨ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸਤਵੰਤ ਕੌਰ ਨੇ ਕੀਤੀ।