ਮੁੱਲਾਂਪੁਰ ਦਾਖਾ 9 ਮਾਰਚ (ਸਤਵਿੰਦਰ ਸਿੰਘ ਗਿੱਲ) ਦਿੱਲੀ ਮੋਰਚਾ -2 ਵਾਲੇ 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਦੇਸ਼ ਪੱਧਰੀ ਸੰਗਰਾਮੀ ਸੱਦੇ ਦੀ ਰੋਸ਼ਨੀ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਪਹਿਲਕਦਮੀ ਅਤੇ ਹੋਰ ਹਮਖਿਆਲ ਭਰਾਤਰੀ ਤੇ ਸਹਿਯੋਗੀ ਮਜ਼ਦੂਰ ਜੱਥੇਬੰਦੀਆਂ ਦੇ ਸਾਥ ਨਾਲ; 10 ਮਾਰਚ ਦਿਨ ਐਤਵਾਰ ਨੂੰ ਠੀਕ 12 ਵਜੇ ਤੋਂ 4 ਵਜੇ ਤੱਕ ਮੁੱਲਾਂਪੁਰ ਵਿਖੇ ਰੇਲਵੇ ਪੁਲ ਦੇ ਹੇਠਾਂ ਅਤੇ ਰੇਲਵੇ ਲਾਈਨਾਂ ਦੇ ਉੱਪਰ ਕੇਂਦਰ ਦੀ ਕਾਤਲ ਤੇ ਜ਼ਾਲਮ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵਿਰੁੱਧ ਵਿਸ਼ਾਲ ਤੇ ਰੋਹ ਭਰਪੂਰ ਰੇਲ ਚੱਕਾ ਜਾਮ ਕੀਤਾ ਜਾਵੇਗਾ। ਇਹ ਸੂਚਨਾ ਅੱਜ ਪ੍ਰੈਸ ਦੇ ਨਾਮ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਦੀ ਜ਼ਿਲ੍ਹਾ ਕਮੇਟੀ ਦੀ ਬੁਢੇਲ ਚੌਕ ਨੇੜੇ ਕੀਤੀ ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਉਚੇਚੇ ਤੌਰ ਤੇ ਜਾਰੀ ਕੀਤੀ ਹੈ। ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਗੁਰਸੇਵਕ ਸ. ਸੋਨੀ ਸਵੱਦੀ, ਖਜਾਨਚੀ ਅਮਰੀਕ ਸਿੰਘ ਤਲਵੰਡੀ ,ਜੱਥੇਦਾਰ ਗੁਰਮੇਲ ਸਿੰਘ ਢੱਟ, ਡਾ. ਗੁਰਮੇਲ ਸਿੰਘ ਕੁਲਾਰ ਰਣਜੀਤ ਸਿੰਘ ਗੁੜੇ ,ਜਗਦੇਵ ਸਿੰਘ ਗੁੜੇ ਨੇ ਉਚੇਚੇ ਤੌਰ ਤੇ ਕੀਮਤੀ ਵਿਚਾਰ ਪੇਸ਼ ਕੀਤੇ।
ਮੀਟਿੰਗ ਵੱਲੋਂ ਪਾਸ ਕੀਤੇ ਪਹਿਲੇ ਮਤੇ ਰਾਹੀਂ ਸ਼ੰਭੂ ਬਾਰਡਰ 'ਤੇ ਪੱਕੇ ਤੌਰ ਤੇ ਡਟੇ ਹੋਏ ਜੱਥੇਬੰਦੀ ਦੇ ਸੰਗਰਾਮੀ ਕਾਫਲੇ ਦਾ ਅਤੇ ਵਾਰੀ ਸਿਰ ਰੋਜ਼ਾਨਾ ਜਾ ਰਹੇ ਜੁਝਾਰੂ ਨੌਜਵਾਨ ਕਾਫਲਿਆਂ ਦਾ ਵਿਸ਼ੇਸ਼ ਤੌਰ ਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਦੂਜੇ ਮਤੇ ਰਾਹੀਂ ਚੌਂਕੀਮਾਨ ਟੋਲ ਪਲਾਜਾ ਉੱਪਰ ਸ਼ੰਭੂ ਬਾਰਡਰ ਜਾ ਰਹੇ ਦਿੱਲੀ ਮੋਰਚਾ -2 ਦੇ ਜੁਝਾਰੂ ਕਾਫਲਿਆਂ ਵਾਸਤੇ 10 ਫਰਵਰੀ ਤੋਂ ਲਗਾਤਾਰ ਚੱਲ ਰਹੇ ਚਾਹ- ਪਾਣੀ ਅਤੇ ਪ੍ਰਸ਼ਾਦੇ ਦੇ ਲੰਗਰਾਂ ਅਤੇ ਧਰਨੇ ਉੱਪਰ ਭਰਪੂਰ ਤਸੱਲੀ ਤੇ ਖੁਸ਼ੀ ਪ੍ਰਗਟ ਕੀਤੀ ਗਈ।
ਤੀਜੇ ਮਤੇ ਰਾਹੀਂ ਐਲਾਨ ਕੀਤਾ ਗਿਆ ਕਿ ਇਲਾਕੇ ਦੇ ਦਰਜਨ ਤੋਂ ਉੱਪਰ ਪਿੰਡਾਂ ਵਿੱਚ 10 ਮਾਰਚ ਦੇ ਰੇਲ ਚੱਕਾ ਜਾਮ ਵਾਸਤੇ ਕੀਤੀਆਂ ਜਾ ਰਹੀਆਂ ਭਰਵੀਆਂ ਕਿਸਾਨ- ਮਜ਼ਦੂਰ ਰੈਲੀਆਂ ਦੇ ਪ੍ਰੋਗਰਾਮ ਦੇ ਸਿੱਟੇ ਵਜੋਂ ਕਿਸਾਨ- ਮਜ਼ਦੂਰ- ਨੌਜਵਾਨ ਯੋਧੇ ਵਿਸ਼ਾਲ ਪੈਮਾਨੇ ਉੱਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਵਧ ਚੜ ਕੇ ਸਮੂਲੀਅਤ ਕਰਨਗੇ।
ਅੱਜ ਦੀ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਤਲਵੰਡੀ, ਨਿਰਭੈ ਸਿੰਘ ਤਲਵੰਡੀ, ਵਿਜੇ ਕੁਮਾਰ ਪੰਡੋਰੀ, ਬਲਵੀਰ ਸਿੰਘ ਪੰਡੋਰੀ, ਰਾਜਪਾਲ ਸਿੰਘ, ਗੁਰਦੀਪ ਸਿੰਘ ਮੰਡਿਆਣੀ, ਜਸਪਾਲ ਸਿੰਘ ਮਡਿਆਣੀ, ਗੁਰਬਖ਼ਸ਼ ਸਿੰਘ ਤਲਵੰਡੀ, ਤੇਜਿੰਦਰ ਸਿੰਘ ਵਿਰਕ, ਗੁਰਮੀਤ ਸਿੰਘ ਵਿਰਕ, ਜਸਵੰਤ ਸਿੰਘ ਮਾਨ, ਅਵਤਾਰ ਸਿੰਘ ਤਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।