ਲੁਧਿਆਣਾ 17 ਮਾਰਚ( ਕਰਨੈਲ ਸਿੰਘ ਐੱਮ.ਏ.) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਬਾਬਾ ਨੰਦ ਸਿੰਘ ਜੀ ਤੇ ਬਾਬਾ ਈਸ਼ਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਕੀਰਤ ਸਿੰਘ ਯੂ.ਐਸ.ਏ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ "ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ" ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸ਼ੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ। ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ । ਇਸ ਦੌਰਾਨ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਜਗਪ੍ਰੀਤ ਸਿੰਘ ਯੂ.ਐਸ.ਏ. ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕੀਤੇ ਗਏ । ਇਸ ਮੌਕੇ ਸ੍ਰ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਵਿੰਦਰ ਸਿੰਘ( ਟੋਨੀ ਵੀਰ ਜੀ) ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ.ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸ੍ਰ.ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ , ਮਨਜੀਤ ਸਿੰਘ ਟੋਨੀ, ਪ੍ਰਿਤਪਾਲ ਸਿੰਘ , ਭੁਪਿੰਦਰਪਾਲ ਸਿੰਘ ਧਵਨ, ਬਲਜੀਤ ਸਿੰਘ ਦੂਆ( ਨਵਦੀਪ ਰੀਜ਼ੋਰਟ), ਸੁਰਿੰਦਰਪਾਲ ਸਿੰਘ ਭੁਟੀਆਨੀ , ਰਣਜੀਤ ਸਿੰਘ ਖਾਲਸਾ, ਰਜਿੰਦਰ ਸਿੰਘ ਮੱਕੜ, ਬਲਜੀਤ ਸਿੰਘ ਮੱਕੜ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ,ਸਰਪੰਚ ਗੁਰਚਰਨ ਸਿੰਘ, ਏ.ਪੀ ਸਿੰਘ ਅਰੋੜਾ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।