You are here

ਫੈਡਰੇਸ਼ਨ ਗਰੇਵਾਲ ਵੱਲੋਂ 75ਵੀਂ ਵਰ੍ਹੇਗੰਢ ਪੂਰੇ ਜਾਹੋ-ਜਲਾਲ ਨਾਲ ਮਨਾਈ Video

ਆਰ. ਐਸ. ਐਸ. ਵਰਗੇ ਪੰਥ ਵਿਰੋਧੀ ਸ਼ਕਤੀਆਂ ਖਿਲਾਫ਼ ਫੈਡਰੇਸ਼ਨ ਪਹਿਲਾ ਵਾਂਗ ਡਟਕੇ ਲੜੇਗੀ-ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ

ਜਗਰਾਉਂ, ਸਤੰਬਰ 2019 -( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਕੌਮ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਜੱਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 75ਵੀਂ ਵਰ੍ਹੇਗੰਢ ਅੱਜ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਪੂਰੇ ਜਾਹੋ-ਜਲਾਲ ਨਾਲ ਮਨਾਈ ਗਈ। ਕੌਮ ਦੇ ਭਵਿੱਖ ਦੀ ਉਸਾਰੀ ਕੌਮ ਨੂੰ ਦਰਪੇਸ਼ ਸਮੱਸਿਆਵਾਂ, ਮੌਜੂਦਾ ਰਾਜਸੀ ਸ਼ਕਤੀਆਂ ਵੱਲੋਂ ਸਿੱਖੀ 'ਤੇ ਯੋਜਨਾਬੰਧ ਹਮਲੇ 'ਤੇ ਉਸ ਦੇ ਟਾਕਰੇ ਲਈ ਨੌਜਵਾਨ ਸ਼ਕਤੀ ਦੀ ਇਕਮੁਠਤਾ ਵਰਗੇ ਮੁੱਦਿਆਂ ਨੂੰ ਵਿਚਾਰਿਆ ਗਿਆ। 'ਬੋਲੇ ਸੋ ਨਿਹਾਲ' ਅਤੇ 'ਰਾਜ ਕਰੇਗਾ ਖਾਲਸਾ' ਦੇ ਜੈਕਾਰਿਆਂ 'ਚ ਸ਼ਹੀਦ ਕੌਮੀ ਪਰਿਵਾਰਾਂ ਅਤੇ ਫੈਡਰੇਸ਼ਨ ਦੇ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਇਕ ਇਤਿਹਾਸਿਕ ਐਲਾਨ ਕਰਦਿਆਂ ਕਿਹਾ ਕਿ ਆਰ. ਐਸ. ਐਸ. ਵਰਗੇ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਜੋ ਸਿੱਖੀ 'ਤੇ ਹੱਲੇ ਕੀਤੇ ਜਾ ਰਹੇ ਹਨ, ਉਨ੍ਹਾਂ ਖਿਲਾਫ਼ ਫੈਡਰੇਸ਼ਨ ਪਹਿਲਾ ਵਾਂਗ ਡਟਕੇ ਲੜੇਗੀ। ਸਿੱਖ ਦੀ ਅੱਡਰੀ ਹੋਂਦ ਅਤੇ ਖਾਲਸਾਈ ਬੋਲਬਾਲਿਆਂ ਦੀ ਬੁਲੰਦੀ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਸ਼ਹੀਦ ਸ੍ਰੀ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਪੁੱੱਤਰੀ ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਹੁਤ ਹੀ ਜ਼ਜਬਾਤੀ ਤਕਰੀਰ 'ਚ ਜਿੱਥੇ ਅੱਜ ਦੇ ਨੌਜਵਾਨਾਂ ਨੂੰ ਆਪਣੇ ਪਿਤਾ ਵਾਂਗ ਨਿਸ਼ਕਾਮ ਅਤੇ ਕੌਮ ਪ੍ਰਸਤੀ ਦੇ ਜ਼ਜ਼ਬੇ ਅਧੀਨ ਕੰਮ ਕਰਨ ਦਾ ਅਹਿਦ ਕਰਵਾਇਆ, ਉਥੇ ਆਪਣੇ ਪਿਤਾ ਦੇ ਸਾਥੀਆਂ ਵਿਚ ਪਹੁੰਚ ਕੇ ਆਪਣੇ ਆਪ ਨੂੰ ਵਡਭਾਗੀ ਦੱਸਿਆ। ਸ਼ਹੀਦ ਭਾਈ ਸਤਵੰਦ ਸਿੰਘ ਦੇ ਪਰਿਵਾਰ 'ਚੋਂ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਸਪੁੱਤਰ ਭਾਈ ਹਰੀ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਕੌਮ ਦੀ ਚੜ੍ਹਦੀ ਕਲਾਂ ਲਈ ਕੰਮ ਕਰਨਾ ਚਾਹੀਦਾ ਹੈ। ਭਾਈ ਗਰੇਵਾਲ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੌਬਿੰਦ ਸਿਘ ਲੌਂਗੋਵਾਲ ਵੱਲੋਂ ਹਾਜ਼ਰੀ ਲਗਾਉਣ ਪਹੁੰਚੇ ਅੰਤ੍ਰਿਕ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਫੈਡਰੇਸ਼ਨ ਵੱਲੋਂ ਪਾਸ ਕੀਤੇ ਮਤਿਆਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ 550 ਸਾਲਾਂ ਸਮਾਗਮਾਂ 'ਚ ਪੂਰਨ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ। ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਆਗੂ ਭਾਈ ਹਰਵਿੰਦਰ ਸਿੰਘ ਖਾਲਸਾ ਅਤੇ ਸਰਬਜੀਤ ਸਿੰਘ ਸੋਹਲ ਨੇ ਬੜੇ ਖੁੱਲ੍ਹੇ ਸ਼ਬਦਾਂ 'ਚ ਐਲਾਨ ਕੀਤਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮਜ਼ਬੂਤੀ ਹੀ ਸਿੱਖ ਕੌਮ ਦੀ ਚੜ੍ਹਦੀ ਕਲਾਂ ਦਾ ਸੂਚਕ ਹੈ। ਉਨ੍ਹਾਂ ਮੌਜੂਦਾ ਪੰਥਕ ਸਿਆਸਤਦਾਨਾਂ ਨੂੰ ਚੇਤਾ ਕਰਵਾਇਆ ਕਿ ਜਿੰਨੀ ਦੇਰ ਤੱਕ ਫੈਡਰੇਸ਼ਨ ਨੂੰ ਮਜ਼ਬੂਤ ਨਹੀਂ ਕੀਤਾ ਜਾਂਦਾ, ਉਨ੍ਹੀ ਦੇਰ ਤੱਕ ਨਾ ਤਾਂ ਪੰਥਕ ਤੌਰ 'ਤੇ ਅਤੇ ਨਾ ਹੀ ਸਿਆਸੀ ਤੌਰ 'ਤੇ ਕੋਈ ਮੋਰਚਾ ਫਤਿਹ ਕਰਨ ਦੇ ਸਮੱਰਥ ਨਹੀਂ ਹੋ ਸਕਾਂਗੇ। ਇਸ ਮੌਕੇ ਵਿਸ਼ੇਸ਼ ਕਰਕੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਪਵਿੱਤਰ ਕਰਾਰ ਦੇਣ ਅਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਂ ਕੇ ਚਾਰ ਹਫਤਿਆਂ 'ਚ ਨਸ਼ਾ ਖ਼ਤਮ ਕਰਨ ਤੋਂ ਮੁਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿਆਸੀ ਪਰਦੇ ਤੋਂ ਸਦਾ ਲਈ ਚਲਦਾ ਕਰਨ ਲਈ ਲੱਕ ਬੰਨਵਾ ਸੰਘਰਸ਼ ਕਰਨ ਦਾ ਜੋ ਐਲਾਨ ਕੀਤਾ, ਉਸ ਦੇ ਸਮਰਥਨ 'ਚ ਇਨ੍ਹਾਂ ਮਤਿਆਂ ਨੂੰ ਜੈਕਾਰਿਆਂ ਦੀ ਗੂੰਜ 'ਚ ਸਮੁੱਚੇ ਰੂਪ 'ਚ ਪਾਸ ਕੀਤਾ ਗਿਆ। ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਧਰਮਸਿੰਘ ਵਾਲਾ  ਨੇ ਮਤੇ ਪੜ੍ਹਨ ਦੀ ਸੇਵਾ ਨਿਭਾਈ ਅਤੇ ਹੱਥ ਖੜ੍ਹਕੇ ਕਰਵਾਕੇ ਮਤੇ ਪਾਸ ਕਰਨ ਦੀ ਪ੍ਰਵਾਨਗੀ ਲਈ। ਫੈਡਰੇਸ਼ਨ ਦੇ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਨੇ ਸਟੇਜ ਦੀ ਸੇਵਾ ਬਾਖੂਬੀ ਨਿਭਾਈ। ਇਸ ਮੌਕੇ ਪ੍ਰੀਤਮ ਸਿੰਘ ਕਾਦਰਵਾਲਾ, ਗੁਰਬਖਸ਼ ਸਿੰਘ ਸੇਖੋਂ, ਦਵਿੰਦਰ ਸਿੰਘ ਮਰਦਾਨਾ, ਜਗਰਾਜ ਸਿੰਘ, ਡਾ: ਕੁਲਵੰਤ ਸਿੰਘ, ਵਰਿੰਦਰ ਸਿੰਘ ਕੋਕਰੀ, ਗੁਰਜੀਤ ਸਿੰਘ ਗੱਗੀ, ਹਿੰਮਤ ਸਿੰਘ ਰਾਜਾ, ਜਵਿੰਦਰ ਸਿੰਘ ਹੁਸ਼ਿਆਰਪੁਰ, ਧਰਮਿੰਦਰ ਸਿੰਘ ਮੁਕਤਸਰ, ਮਨਪ੍ਰੀਤ ਸਿੰਘ ਬੰਟੀ, ਕੁਲਜੀਤ ਸਿੰਘ ਧੰਜਲ, ਮਨਜੀਤ ਸਿੰਘ ਸੈਣੀ, ਜਗਮੋਹਣ ਸਿੰਘ, ਸਤਵੰਤ ਸਿੰਘ ਸੰਧੂ, ਲਖਵਿੰਦਰ ਸਿੰਘ ਸੁਲਤਾਨਪੁਰ, ਰਣਜੀਤ ਸਿੰਘ ਡੱਲਾ, ਸਤਨਾਮ ਸਿੰਘ ਹਿਮਾਚਲ ਪ੍ਰਦੇਸ਼, ਡਾ: ਕੁਲਦੀਪ ਸਿੰਘ, ਸ਼ਵਿੰਦਰ ਸਿੰਘ ਤਰਨਤਾਰਨ, ਪਰਮਪਾਲ ਸਿੰਘ ਖਾਲਸਾ, ਸਰਪ੍ਰੀਤ ਸਿੰਘ ਕਾਉਂਕੇ, ਡਾ: ਮਨਦੀਪ ਸਿੰਘ ਖੁਰਦ, ਸਰਦੂਲ ਸਿੰਘ ਫਗਵਾੜਾ, ਹਰਬਖਸ਼ਿਸ਼ ਸਿੰਘ ਰਾਏ, ਮਨਪ੍ਰੀਤ ਸਿੰਘ ਨੱਥੋਵਾਲ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਕੌਂਸਲਰ ਅਜੀਤ ਸਿੰਘ ਠੁਕਰਾਲ, ਸੁਖਵਿੰਦਰ ਸਿੰਘ ਭਸੀਣ, ਹਰਜੀਤ ਸਿੰਘ ਸੋਨੂੰ, ਹਰਜੀਤ ਸਿੰਘ ਬਜਾਜ, ਜੇ.ਐਸ. ਚਾਵਲਾ, ਨਿਸ਼ਾਨ ਸਿੰਘ, ਮਨਜੀਤ ਸਿੰਘ, ਲਵਪ੍ਰੀਤ ਸਿੰਘ, ਅਵਤਾਰ ਸਿੰਘ ਤਾਰੀ, ਸਾਬਕਾ ਸਰਪੰਚ ਰੇਸ਼ਮ ਸਿੰਘ ਮਾਣੂੰਕੇ, ਜਸਵੀਰ ਸਿੰਘ ਦੇਹੜਕਾ, ਗੁਰਚਰਨ ਸਿੰਘ ਢਿੱਲੋਂ, ਹਰਦੀਪ ਸਿੰਘ ਕੋਟਰਾਝਾਂ, ਸਾਬਕਾ ਸਰਪੰਚ ਸ਼ੇਰ ਸਿੰਘ, ਗੁਰਦੀਪ ਸਿੰਘ ਕਾਕਾ, ਪ੍ਰਵਿੰਦਰ ਸਿੰਘ, ਸੰਦੀਪ ਸਿੰਘ ਸੂਜਾਪੁਰ, ਪ੍ਰੀਤਮ ਸਿੰਘ ਲੰਮੇ ਸਾਬਕਾ ਸਰਪੰਚ, ਲਖਵੀਰ ਸਿੰਘ, ਗੁਰਚਰਨ ਸਿੰਘ ਗੁਰੂਸਰ, ਬਾਬਾ ਸੁਖਜੀਤ ਸਿੰਘ, ਬਲਜੀਤ ਸਿੰਘ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ ਸਮਾਧਭਾਈ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ ਮਸੌਣ, ਸੁਖਦੀਪ ਸਿੰਘ ਸਿੱਧਵਾਂ ਤੇ ਰਣਜੀਤ ਸਿੰਘ ਨੀਟਾ ਆਦਿ ਹਾਜ਼ਰ ਸਨ।