You are here

ਸਾਹਿਤ ਰੱਖਣ ਦੇ ਦੋਸ਼ 'ਚ ਤਿੰਨ ਸਿੱਖ ਨੌਜਵਾਨਾਂ ਨੂੰ ਸੁਣਾਈ ਉਮਰ ਕੈਦ ਅਸੀ ਘੋਰ ਨਿੰਦਾ ਕਰਦੇ ਹਾਂ:ਪ੍ਰਧਾਨ ਭਾਈ ਸਰਤਾਜ ਸਿੰਘ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਨਵਾਂਸ਼ਹਿਰ ਦੀ ਇੱਕ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸੁਣਾਈ ਉਮਰ ਕੈਦ ਦੇ ਫੈਸਲੇ ਦੀ ਹਰ ਸੁਤੰਤਰ ਸੋਚ ਰੱਖਣ ਵਾਲੇ ਨੇ ਘੋਰ ਨਿੰਦਾ ਕੀਤੀ ਹੈ।ਮੈਂ ਵੀ ਨਿੋਜੀ ਰੂਪ ਵਿਚ ਇਸ ਸਿੱਖ ਵਿਰੋਧੀ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ  ਕਰਦਾ ਹਾਂ।ਸਾਹਿਤ ਰੱਖਣ ਦੇ ਦੋਸ਼ ਵਿਚ ਕਿਸੇ ਨੂੰ ਉਮਰ ਕੈਦ ਦੀ ਸਜ਼ਾਂ ਦੇਣੀ ਹਰਗਿਜ਼ ਜਾਇਜ਼ ਨਹੀਂ।ਇਹ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਗਾਲਿਬ ਰਣ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਸਰਤਾਜ ਸਿੰਘ ਨੇ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਸਾਹਿਤ ਰੱਖਣਾ ਤੇ ਉਸ ਦਾ ਵਿਤਰਣ ਕਰਨਾ ਕਿਸੇ ਤਰ੍ਹਾਂ ਵੀ ਗੁਨਾਹ ਨਹੀਂ ਮੰਨਿਆਂ ਜਾ ਸਕਦਾ।ਅਦਾਲਤ ਦਾ ਫੈਸਲਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਭਾਸ਼ਿਤ ਕਰਦਾ ਹੈ ਅਤੇ ਇਸ ਨਾਲ ਸਿੱਖਾਂ ਨੂੰ ਆਪਣੇ ਦੇਸ਼ ਅੰਦਰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆਂ ਗਿਆ ਹੈ।ਭਾਈ ਸਰਤਾਜ ਸਿੰਘ ਨੇ ਕਿਹਾ ਸਿੱਖਾਂ ਨੇ ਦੇਸ਼ਾਂ ਲਈ ਸਦਾ ਅੱਗੇ ਹੋ ਕੇ ਲੜਾਈ ਲੜੀ ਪਰ ਇਵਜਾਨੇ ਵਿਚ ਇਨ੍ਹਾਂ ਨੂੰ ਹਮੇਸ਼ਾਂ ਬੇਇਨਸਾਫੀ ਹੀ ਮਿਲੀ ਹੈ।1947 ਵਿਚ ਦੇਸ਼ ਵੰਡ ਸਮੇਂ ਵੀ ਸਿੱਖਾਂ ਨਾਲ ਇਨਸਾਫ ਨਾ ਹੋਇਆ।ਸਗੋਂ ਦੇਸ਼ ਦੇ ਗ੍ਰਹਿ ਮੰਤਰੀ ਨੇ ਤਾਂ ਇਥੋਂ ਤੱਕ ਆਖ ਦਿੱਤਾ ਕਿ ਸਿੱਖ ਜੁਰਾਇਮ ਪੇਸ਼ਾ ਕੌਮ ਹੈ।ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਅਤੇ ਨਵੰਬਰ 1984 ਵਿਚ ਸਿੱਖ ਨਸ਼ਲਕੁਸ਼ੀ ਦੇ ਮਾਨਵਤਾ ਵਿਰੋਧੀ ਕਰੂਰ ਕਾਰੇ ਦੇ ਦੋਸ਼ੀਆਂ ਨੂੰ ਤਾਂ ਅਜੇ ਤੱਕ ਸਜਾਵਾਂ ਨਹੀਂ ਦਿੱਤੀਆਂ ਗਈਆਂ ,ਪ੍ਰੰਤੂ ਸਾਹਿਤ ਰੱਖਣ ਦੇ ਦੋਸ਼ ਵਿਚ ਤਿੰਨ ਸਿੱਖਾਂ ਨੂੰ ਦੇਸ਼ਾਂ ਵਿਰੁੱਧ ਜੰਗ ਛੇੜਨ ਦਾ ਦੋਸ਼ੀ ਬਣਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਹੈਰਾਨੀਜਨਕ ਗੱਲ ਹੋਰ ਕੀ ਹੋ ਸਕਦੀ ਹੈ ਕਿ ਅਦਾਲਤ ਵਲੋਂ ਸੁਣਾਏ ਫੈਸਲੇ ਵਿਚ ਮਹਾਨ ਆਜਾਦੀ ਘੁਲਾਟੀਏ ਭਾਈ ਰਣਧੀਰ ਸਿੰਘ ਜਿਨ੍ਹਾਂ ਨੇ ਦੇਸ਼ ਲਈ      ਸਾਲ ਜੇਲ੍ਹਾਂ ਕੱਟੀ ,ਦੇ ਸਾਹਿਤ ਨੂੰ ਵੀ ਦੇਸ਼ ਵਿਰੋਧੀ ਬਿਆਨ ਦਿੱਤਾ ਗਿਆ।ਇਹ ਫੈਸਲੇ ਸਿੱਖਾਂ ਨਾਲ ਧੱਕਾ ਹੈ।'ਮੈਂ ਇਸ ਦੀ ਨਿੰਦਾ ਕਰਦਿਆਂ ਉਸ ਕਤਾਰ ਵਿਚ ਖੜ੍ਹਦਾ ਹਾਂ ਜਿਸ ਨੇ ਇਸ ਫੈਸਲੇ ਦੇ ਵਿਰੋਧ ਵਿਚ ਹਾਅ ਦਾ ਨਾਅਰਾ ਮਾਰਿਆਂ।ਇਸ ਸਮੇ ਖਜ਼ਾਨਚੀ ਕੁਲਵਿੰਦਰ ਸਿੰਘ ਛਿੰਦਾ,ਬਲਵਿੰਦਰ ਸਿੰਘ,ਸੁਰਿੰਦਰਪਾਲ ਸਿੰਘ ਫੌਜੀ(ਕਮੇਟੀ ਮੈਂਬਰ) ਆਦਿ ਹਾਜ਼ਰ ਸਨ।