You are here

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਲਗਾਤਾਰ ਕੀਤਾ ਜਾ ਰਿਹਾ ਲੋਕਾਂ ਨੂੰ ਜਾਗਰੂਕ - ਸਿਵਿਲ ਸਰਜਨ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ-ਡਾ.  ਰਾਜੇਸ਼ ਅੱਤਰੀ 

ਮੋਗਾ (ਜਸਵਿੰਦਰ ਸਿੰਘ ਰੱਖਰਾ )
ਸਿਹਤ ਵਿਭਾਗ  ਮੋਗਾ ਵੱਲੋਂ ਜਿਲ੍ਹੇ ਵਿੱਚ ਡੇਂਗੂ ਸਬੰਧੀ ਚੌਕਸੀ ਵਰਤਦਿਆਂ ਸੰਚਾਰ ਦੇ ਹਰ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
 ਇਸ ਸਬੰਧੀ ਵਧੇਰੇ  ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਅੱਤਰੀ  ਸਿਵਲ ਸਰਜਨ ਮੋਗਾ ਨੇ ਦੱਸਿਆ ਕਿ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ’ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿੱਚ ਪਾਣੀ ਖੜਾ ਨਾ ਰਹਿਣ ਦਿੱਤਾ ਜਾਵੇ ਜੋ ਕਿ ਡੇਂਗੂ ਲਾਰਵੇ ਦਾ ਮੁੱਖ ਸਰੋਤ ਬਣਦਾ ਹੈ

ਡਾ ਅੱਤਰੀ ਨੇ ਦੱਸਿਆ ਕਿ ਹਰੇਕ ਸ਼ੁੱਕਰਵਾਰ ਨੂੰ ਇਨ੍ਹਾਂ ਖੜੇ ਪਾਣੀ ਵਾਲੇ ਸਰੋਤਾਂ ਦੀ ਸਾਫ਼ ਸਫਾਈ ਕਰਕੇ ਚੰਗੀ ਤਰਾਂ ਸੁਕਾਓ ਅਤੇ “ਡਰਾਈ ਡੇਅ” ਮਨਾਇਆ ਜਾਣਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਧ ਵੱਧ ਲੋਕਾਂ ਨੂੰ ਜਾਗਰੁਕ ਕਰਨ ਲਈ ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ, ਫੋਕ ਮੀਡੀਆ ਦੀ ਵਰਤੋ ਕੀਤੀ ਜਾ ਰਹੀ ਹੈ ਤਾਂ ਲੋਕਾਂ ਨੂੰ ਡੇਂਗੂ ਦੇ ਮੁੱਖ ਸਰੋਤ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

   ਜ਼ਿਲਾ ਪ੍ਰੋਗਰਾਮ ਅਫਸਰ ਡਾਕਟਰ. ਸੁਮੀ ਗੁਪਤਾ  ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ’ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਸਰੀਰ 'ਤੇ ਧੱਫੜ, ਨੱਕ ਜਾਂ ਮਸੂੜਿਆਂ ’ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ’ਚ ਦੇਰੀ ਕਾਰਨ ਕਈ ਵਾਰ ਖ਼ਤਰੇ ਦਾ ਕਾਰਨ ਬਣ ਜਾਂਦਾ ਹੈ।

 ਇਸ ਮੌਕੇ  ਡਾ. ਨਰੇਸ਼ ਆਮਲਾ  ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ  ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਜਾਂਦੀ ਰਹਿੰਦੀ ਹੈ ਅਤੇ ਜੇਕਰ ਕੋਈ ਵੀ ਲਾਰਵਾ ਮਿਲਦਾ ਹੈ ਤਾਂ  ਮੌਕੇ ’ਤੇ ਨਸ਼ਟ ਕਰ ਦਿੱਤਾ ਜਾਂਦਾ ਹੈ.ਇਸ  ਮੌਕੇ ਡਾ. ਡੀ ਪੀ ਸਿੰਘ ਸਹਾਇਕ ਸਿਵਲ ਸਰਜਨ ਮੋਗਾ, ਡਾ.   ਰਿਤੂ ਜੈਨ, .ਇਸ ਮੌਕੇ ਅੰਮ੍ਰਿਤ ਸ਼ਰਮਾ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਅੰਮ੍ਰਿਤ ਸ਼ਰਮਾ
ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਪਿੰਡ ਪੱਧਰ ਤੱਕ ਗੁਰਦੁਆਰਾ ਸਾਹਿਬ ਤੋਂ ਬਾਕਾਇਦਾ ਪਿੰਡਾਂ ਵਿੱਚ ਡੇਂਗੂ ਜਾਗਰੂਕਤਾ ਲਈ ਅਨਾਉਂਸਮੈਂਟ , ਫੇਸਬੁੱਕ , ਮੁਨਿਆਦੀ , ਪੰਫਲੈਂਟਸ ਵੰਡਣਾ ਆਦਿ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ