ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ- ਮਖੂ ਸੂਬਾ ਪ੍ਰਧਾਨ
ਲੁਧਿਆਣਾ( ਕਰਨੈਲ ਸਿੰਘ ਐੱਮ.ਏ.) ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਆਲ ਇੰਡੀਆ ਹਿਊਮਨ ਰਾਈਟਸ ਵੱਲੋਂ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਸਹਿਯੋਗ ਨਾਲ ਪਹਿਲਾ ਮਹਾਨ ਖੂਨਦਾਨ ਕੈਂਪ ਭਾਈ ਰਣਧੀਰ ਸਿੰਘ ਪਬਲਿਕ ਸਕੂਲ ਪਿੰਡ ਪਮਾਲ ਲੁਧਿਆਣਾ ਵਿਖੇ ਪ੍ਰਧਾਨ ਐਂਟੀ ਕ੍ਰਾਇਮ ਵਿੰਗ ਪੰਜਾਬ ਹਰਜਿੰਦਰ ਸਿੰਘ ਪਮਾਲ, ਇੰਦਰਪਾਲ ਸਿੰਘ ਪਮਾਲੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਮਖੂ ਸੂਬਾ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ,ਆਲ ਇੰਡੀਆ ਹਿਊਮਨ ਰਾਈਟਸ ਕੌਸਲ ਰਾਸ਼ਟਰੀ ਪ੍ਰਧਾਨ ਆਸਾ ਸਿੰਘ ਅਜ਼ਾਦ, ਰਾਸ਼ਟਰੀ ਇਸਤਰੀ ਵਿੰਗ ਪ੍ਰਧਾਨ ਬੀਬੀ ਪਵਨਜੀਤ ਕੌਰ ਮਾਨ, ਰਾਸ਼ਟਰੀ ਮੀਤ ਪ੍ਰਧਾਨ ਰਾਕੇਸ਼ ਕੁਮਾਰ, ਪਰਮਿੰਦਰ ਸਿੰਘ ਪੰਜਾਬ ਪ੍ਰਧਾਨ, ਹਰਜਿੰਦਰ ਸਿੰਘ ਘੁਮਾਣ ਪ੍ਰਧਾਨ ਕਿਸਾਨ ਵਿੰਗ, ਜਗਤਾਰ ਸਿੰਘ ਗੁ: ਪ੍ਰਧਾਨ ਮੇਲਸਰ ਸਾਹਿਬ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਹਰਪ੍ਰੀਤ ਸਿੰਘ ਮਖੂ ਸੂਬਾ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਦੀਆਂ ਯਾਦਗਾਰਾਂ ਮਨਾਉਂਦੀਆਂ ਹਨ ਉਨ੍ਹਾਂ ਕੌਮਾਂ ਦੀ ਅਣਖ ਅਤੇ ਗੈਰਤ ਹਮੇਸ਼ਾਂ ਜ਼ਿੰਦਾ ਰਹਿੰਦੀ ਹੈ ਅਤੇ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਇਸ ਮੌਕੇ ਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮੱਖੂ ਨੇ ਖੂਨਦਾਨ ਕਰਨ ਵਾਲੇ 40 ਪ੍ਰਾਣੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਅਤੇ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਪਰਮਜੀਤ ਸਿੰਘ ਭਰਾਜ,ਗੁਰਮੀਤ ਸਿੰਘ ਬੋਬੀ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ: ਹਰਦੀਪ ਸਿੰਘ ਪਮਾਲ, ਬਲਜੀਤ ਸਿੰਘ ਪਮਾਲ, ਡਾ:ਬਲਵਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ ਪੱਪੂ ਸਿੰਘ ਸਾਬਕਾ ਸਰਪੰਚ ਅਮਰਜੀਤ ਸਿੰਘ ਪਮਾਲ, ਬਾਬਾ ਨਛੱਤਰ ਸਿੰਘ ਪਮਾਲ, ਤਾਰਾ ਸਿੰਘ ਬਲਜੀਤ ਸਿੰਘ ਜੀਤਾ ਨੋਨੀ ਸਿੰਘ, ਚਮਕੌਰ ਸਿੰਘ, ਪਰਮ ਸਿੰਘ, ਮੰਨੂ ਸਿੰਘ, ਕੁਲਵਿੰਦਰ ਸਿੰਘ, ਵੀਰਪਾਲ ਸਿੰਘ, ਬੂਟਾ ਸਿੰਘ, ਚੇਚਲ ਸਿੰਘ ਫੌਜੀ, ਭਗਵੰਤ ਸਿੰਘ, ਰਾਜਵੀਰ ਸਿੰਘ ਮਿੱਠੂ, ਗਗਨਦੀਪ ਸਿੰਘ, ਮਾਸਟਰ ਸੱਤਪਾਲ ਸਿੰਘ, ਮਨਦੀਪ ਸਿੰਘ, ਮਾਸਟਰ ਸੁਖਵੰਤ ਸਿੰਘ, ਮਾਸਟਰ ਹਰਜੀਤ ਸਿੰਘ, ਗੁਰੀ ਸਿੰਘ, ਮਬਲਵਿੰਦਰ ਸਿੰਘ ਬਿੱਲੂ, ਸੁੱਖਾ ਸਿੰਘ, ਗੁਰਪ੍ਰੀਤ ਸਿੰਘ ਹਸਨਪੁਰ ਹਾਜ਼ਰ ਸਨ।