ਡੀ ਟੀ ਐੱਫ ਦੇ ਚੋਣ ਇਜਲਾਸ ਵਿੱਚ ਜਗਪਾਲ ਬੰਗੀ ਜ਼ਿਲ੍ਹਾ ਪ੍ਰਧਾਨ ਅਤੇ ਗੁਰਮੇਲ ਸਿੰਘ ਮਲਕਾਣਾ ਸਕੱਤਰ ਚੁਣੇ ਗਏ
ਬਠਿੰਡਾ 08 ਜੂਨ (ਰਮੇਸ਼ਵਰ ਸਿੰਘ)
ਡੈਮੋਕਰੇਟਿਕ ਟੀਚਰਜ਼ ਫਰੰਟ ਦਾ ਜ਼ਿਲ੍ਹਾ ਚੋਣ ਇਜਲਾਸ ਸਥਾਨਕ ਟੀਚਰਜ ਹੋਮ ਵਿਖੇ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਡੈਲੀਗੇਟਾਂ/ਅਧਿਆਪਕਾਂ ਨੇ ਹਿੱਸਾ ਲਿਆ। ਇਹ ਇਜਲਾਸ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜ਼ਿਲਾ ਮੁਕਤਸਰ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਅਤੇ ਦੇਖ-ਰੇਖ ਹੇਠ ਹੋਇਆ। ਇਜਲਾਸ ਦੀ ਸ਼ੁਰੂਆਤ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਦੇ ਸਵਾਗਤੀ ਸ਼ਬਦਾਂ ਨਾਲ ਕੀਤੀ ਗਈ। ਡੀ ਟੀ ਐੱਫ ਆਗੂ ਬੇਅੰਤ ਸਿੰਘ ਫੂਲੇਵਾਲਾ ਨੇ ਡੀ ਟੀ ਐੱਫ ਵੱਲੋਂ ਪਿਛਲੇ ਸਮੇਂ ਵਿੱਚ ਵੱਖ-ਵੱਖ ਸੰਘਰਸ਼ਾਂ ਰਾਹੀਂ ਪਾਏ ਯੋਗਦਾਨ ਅਤੇ ਜੱਥੇਬੰਦੀ ਦੀਆਂ ਸਰਗਰਮੀਆਂ ਬਾਰੇ ਰਿਪੋਰਟ ਪੜ੍ਹੀ, - ਜਿਸ ਉੱਤੇ ਹਾਜ਼ਰ ਅਧਿਆਪਕਾਂ ਵੱਲੋਂ ਤਸੱਲੀ ਪ੍ਰਗਟਾਈ ਗਈ। ਚੋਣ ਅਬਜ਼ਰਵਰ ਵਿਕਰਮਦੇਵ ਸਿੰਘ ਦੀ ਦੇਖ-ਰੇਖ ਹੇਠ ਨਵੀਂ ਚੋਣ ਕਮੇਟੀ ਦਾ ਪੈਨਲ ਪਵਨ ਕੁਮਾਰ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਡੈਲੀਗੇਟਾਂ/ਅਧਿਆਪਕਾਂ ਵੱਲੋਂ ਆਪਣੀ ਸਰਵਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਇਸ ਪੈਨਲ ਵਿੱਚ ਜਗਪਾਲ ਬੰਗੀ ਨੂੰ ਜ਼ਿਲ੍ਹਾ ਪ੍ਰਧਾਨ, ਗੁਰਮੇਲ ਸਿੰਘ ਮਲਕਾਣਾ ਨੂੰ ਜਨਰਲ ਸਕੱਤਰ, ਦਵਿੰਦਰ ਡਿੱਖ ਵਿੱਤ ਸਕੱਤਰ ਹਰਜਿੰਦਰ ਸੇਮਾ ਅਤੇ ਨਰਿੰਦਰ ਬੱਲੂਆਣਾ ਨੂੰ ਮੀਤ ਪ੍ਰਧਾਨ, ਅਮਰਦੀਪ ਸਿੰਘ ਜੱਥੇਬੰਦਕ ਸਕੱਤਰ ਗੋਬਿੰਦ ਸਿੰਘ ਸਹਾਇਕ ਵਿੱਤ ਸਕੱਤਰ ਜਤਿੰਦਰ ਸ਼ਰਮਾ ਨੂੰ ਪ੍ਰੈਸ ਸਕੱਤਰ, ਸੁਨੀਲ ਕੁਮਾਰ ਨੂੰ ਮੀਡੀਆ ਕੋਆਰਡੀਨੇਟਰ, ਬੇਅੰਤ ਸਿੰਘ ਫੂਲੇਵਾਲਾ, ਬੂਟਾ ਸਿੰਘ ਰੋਮਾਣਾ, ਅਵਤਾਰ ਸਿੰਘ ਮਲੂਕਾ, ਕੁਲਦੀਪ ਕੁਮਾਰ ਤਲਵੰਡੀ ਸਾਬੋ, ਗੁਰਪਾਲ ਸਿੰਘ ਜਗਾਰਾਮ, ਤੀਰਥ ਮੋਹਨ ਸਿੰਘ ਮਲਕਾਣਾ ਸੁਖਮੰਦਰ ਸਿੰਘ ਝੁੰਬਾ ਅੰਮ੍ਰਿਤਪਾਲ ਸਿੰਘ ਮਾਨ ਨਛੱਤਰ ਸਿੰਘ ਜੇਠੂਕੇ,ਨਿਰਮਲ ਸਿੰਘ ,ਪਰਮਜੀਤ ਕੌਰ, ਹਰਸ਼ਰਨ ਕੌਰ,ਸਿਮਰਜੀਤ ਕੌਰ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਚੁਣਿਆ ਗਿਆ।
ਇਸ ਮੌਕੇ ਹਾਜ਼ਰ ਡੈਲੀਗੇਟ/ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਸਰਕਾਰਾਂ ਅਧਿਆਪਕਾਂ ਨੂੰ ਪਹਿਲਾਂ ਤੋਂ ਮਿਲੇ ਹੋਏ ਲਾਭਾਂ ਨੂੰ ਖੋਹਣ ਤੇ ਤੁਲੀਆਂ ਹੋਈਆਂ ਹਨ, ਇੰਨ੍ਹਾਂ ਲਾਭਾਂ ਨੂੰ ਬਚਾਉਣ ਅਤੇ ਖੋਹੇ ਜਾ ਚੁੱਕੇ ਲਾਭਾਂ ਨੂੰ ਮੁੜ ਪ੍ਰਾਪਤ ਕਰਨ ਲਈ ਅਧਿਆਪਕਾਂ ਨੂੰ ਸੰਘਰਸ਼ਾਂ ਦੇ ਮੈਦਾਨ ਵਿੱਚ ਨਿਤਰਨਾ ਹੀ ਪੈਣਾ ਹੈ, ਇਨ੍ਹਾਂ ਸੰਘਰਸ਼ਾਂ ਵਿੱਚ ਔਰਤ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ। ਨਵੀਂ ਸਿੱਖਿਆ ਨੀਤੀ ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ ਦੀ ਮੰਗ ਕੀਤੀ ਗਈ |
ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਮਾਸਟਰ ਕੇਡਰ ਯੂਨੀਅਨ ਦੇ ਪ੍ਰਿਤਪਾਲ ਸਿੰਘ ਕੰਪਿਊਟਰ ਯੂਨੀਅਨ ਦੇ ਜੋਨੀ ਸਿੰਗਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਪੰਜਾਬ ਸਟੂਡੈਂਟ ਯੂਨੀਅਨ ਦੇ ਰਜਿੰਦਰ ਸਿੰਘ, ਪੈਨਸ਼ਨਰ ਜੇ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਰਣਜੀਤ ਸਿੰਘ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਜਿੰਦਰ ਸਿੰਘ, ਨੇ ਆਪਣੀਆਂ-ਆਪਣੀਆਂ ਜਥੇਬੰਦੀਆਂ ਵੱਲੋਂ ਭਰਾਤਰੀ ਸੰਦੇਸ਼ ਪੜ੍ਹੇ ਅਤੇ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਡੀ.ਟੀ.ਐੱਫ. ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਨਵੀਂ ਟੀਮ ਅਧਿਆਪਕਾਂ ਦੀਆਂ ਇੱਛਾਵਾਂ 'ਤੇ ਖਰਾ ਉਤਰੇਗੀ ਅਤੇ ਅਧਿਆਪਕ ਲਹਿਰ ਨੂੰ ਨਵੇਂ ਸਿੱਖਰਾਂ ਤੱਕ ਲੈ ਕੇ ਜਾਵੇਗੀ।
ਇਜਲਾਸ ਦੇ ਅੰਤ ਵਿੱਚ ਡੀਟੀਐਫ ਦੇ ਪਿਛਲੇ ਸਮੇਂ ਵਿੱਚ ਜੁਝਾਰੂ ਸਾਥੀ ਰਹੇ ਦਰਸ਼ਨ ਸਿੰਘ ਮੌੜ,ਮਨੋਹਰ ਦਾਸ, ਰਣਜੀਤ ਸਿੰਘ ਬਰਾੜ, ਜਗਦੇਵ ਸਿੰਘ ਜੱਗਾ, ਜਗਨੰਦਨ ਸਿੰਘ ਗਿੱਲ, ਰਾਜੇਸ਼ ਮੋਂਗਾ, ਸਿਕੰਦਰ ਧਾਲੀਵਾਲ, ਅੰਗਰੇਜ਼ ਸਿੰਘ ਮੌੜ, ਬਲਦੇਵ ਸਿੰਘ ਤੰਗਰਾਲੀ ਨੂੰ ਸਨਮਾਨਿਤ ਕੀਤਾ ਗਿਆ |ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਨੇ ਆਪਣੀ ਨਵੀਂ ਕਮੇਟੀ ਸਾਹਮਣੇ ਮਿੱਥੇ ਕਾਰਜਾਂ ਨੂੰ ਪੂਰਾ ਕਰਨ ਦਾ ਅਹਿਦ ਲੈਂਦਿਆਂ ਸਮੂਹ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦਾ ਇਜਲਾਸ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।