You are here

ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 308ਵਾਂ ਸ਼ਹੀਦੀ ਦਿਹਾੜਾ ਰਕਬਾ ਭਵਨ ਵਿਖੇ ਮਨਾਇਆ

ਮੁੱਲਾਪੁਰ ਦਾਖਾ, 7 ਜੂਨ (ਸਤਵਿੰਦਰ ਸਿੰਘ ਗਿੱਲ )ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 308ਵਾਂ ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਰਕਬਾ ਭਵਨ ਵਿਖੇ ਮੁੱਖ ਸੇਵਾਦਾਰ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪਰਸਤੀ ਹੇਠ ਮਨਾਇਆ ਗਿਆ। ਇਸ ਸਮੇਂ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ, ਹਰਿਆਣਾ ਫਾਊਂਡੇਸ਼ਨ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ, ਬਲਦੇਵ ਬਾਵਾ, ਕਰਨੈਲ ਸਿੰਘ ਗਿੱਲ ਪ੍ਰਧਾਨ, ਸੁਰਜੀਤ ਸਿੰਘ ਲੋਟੇ, ਦਰਸ਼ਨ ਸਿੰਘ ਲੋਟੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਜਦ ਕਿ ਇਸ ਸਮੇਂ ਗੁਰਦੁਆਰਾ ਕਮੇਟੀ ਰਕਬਾ ਦੇ ਪ੍ਰਧਾਨ ਜਗਜੀਤ ਸਿੰਘ, ਗੁਰਦੁਆਰਾ ਕਮੇਟੀ ਕਰਮਸਰ ਸਾਹਿਬ ਦੇ ਪ੍ਰਧਾਨ ਬੀਬੀ ਸਵਰਨਜੀਤ ਕੌਰ, ਸਮਾਜਸੇਵੀ ਗੁਰਭੇਜ ਛਾਬੜਾ, ਪੱਪੀ ਪੰਡੋਰੀ, ਜਸਵੰਤ ਸਿੰਘ ਛਾਪਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਬੀਬੀ ਸਵਰਨਜੀਤ ਕੌਰ ਨੂੰ ਫਾਊਂਡੇਸ਼ਨ ਮਹਿਲਾ ਵਿੰਗ ਪੰਜਾਬ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਜਦਕਿ ਗੁਰਭੇਜ ਛਾਬੜਾ ਨੂੰ ਫਾਊਂਡੇਸ਼ਨ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
            ਬਾਵਾ ਨੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਸਾਡੇ ਮਹਾਨ ਗੁਰੂਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਿਰ ਵਿੱਚ ਗਰਮ ਰੇਤਾ ਪਾਇਆ ਗਿਆ। ਉਹਨਾਂ ਦੀ ਸ਼ਹਾਦਤ ਸਹਿਣਸ਼ੀਲਤਾ ਦੀ ਪ੍ਰਤੀਕ ਹੈ। ਕਿਸ ਤਰ੍ਹਾਂ ਗੁਰੂ ਦੇ ਭਾਣੇ ਵਿੱਚ ਰਹਿ ਕੇ ਵਡਮੁਲੀ ਸ਼ਹਾਦਤ ਦਿੱਤੀ ਉਹਨਾਂ ਕਿਹਾ ਕਿ ਅੱਜ ਹੀ ਅਸੀਂ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਦਿੱਲੀ ਮਹਿਰੋਲੀ ਵਿਖੇ 740 ਸਿੰਘਾਂ ਸਾਥੀਆਂ ਅਤੇ ਬਾਬਾ ਅਜੇ ਸਿੰਘ ਸਪੁੱਤਰ ਬਾਬਾ ਬੰਦਾ ਸਿੰਘ ਬਹਾਦਰ ਜਿਨਾਂ ਦੀ ਉਮਰ ਚਾਰ ਸਾਲ ਸੀ ਅਤੇ ਉਹਨਾਂ ਦਾ ਕਲੇਜਾ ਕੱਢ ਕੇ ਬਾਬਾ ਜੀ ਦੇ ਮੂੰਹ ਵਿੱਚ ਤੁੰਨਿਆ ਗਿਆ। ਸੋ ਅਸੀਂ ਅੱਜ ਉਹਨਾਂ ਮਹਾਨ ਸ਼ਹੀਦਾਂ ਨੂੰ ਯਾਦ ਕਰ ਰਹੇ ਹਾਂ ਜਿਨ੍ਹਾਂ ਨੇ ਮੁਗਲ ਸਾਮਰਾਜ ਦੇ ਜ਼ੁਲਮ ਖਿਲਾਫ ਲੜਾਈ ਲੜ ਕੇ ਗੌਰਵਮਈ ਇਤਿਹਾਸ ਸਿਰਜਿਆ। 
            ਇਸ ਸਮੇਂ ਹਰਪ੍ਰੀਤ ਸਿੰਘ, ਜਗਰੂਪ ਸਿੰਘ, ਦਵਿੰਦਰ ਕਹਿਲ ਸਰਪੰਚ, ਕੁਲਦੀਪ ਕੁਮਾਰ, ਰਣਜੀਤ ਸਿੰਘ, ਸਰਪੰਚ ਗੁਰਮੀਤ ਕੌਰ ਆਹਲੂਵਾਲੀਆ, ਸਾਹਿਲ ਆਹਲੂਵਾਲੀਆ, ਰਜਿੰਦਰ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਮੇਜਰ ਸਿੰਘ, ਅਮਨ ਖਹਿਰਾ, ਰਾਜੂ, ਕੁਲਦੀਪ ਬਾਵਾ, ਗੁਲਸ਼ਨ ਬਾਵਾ, ਸੁਰਿੰਦਰ ਸਿੰਘ, ਡਾ. ਕੇਵਲ ਸਿੰਘ ਬੋਪਾਰਾਏ, ਮੇਜਰ ਸਿੰਘ, ਭਰਪੂਰ ਸਿੰਘ ਮੈਂਬਰ, ਬਲਵੰਤ ਸਿੰਘ ਮੈਂਬਰ, ਸੌਦਾਗਰ ਸਿੰਘ ਮੈਂਬਰ, ਹਰਪ੍ਰੀਤ ਸਿੰਘ ਸਰਪੰਚ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।