- ਹਲਕੇ ਚ ਆ ਰਹੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼
ਲੁਧਿਆਣਾ, 8 ਜੂਨ (ਟੀ. ਕੇ. ) ਵਿਧਾਨ ਸਭਾ ਹਲਕਾ ਪੂਰਬੀ ਲੁਧਿਆਣਾ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਬਿਜਲੀ ਬੋਰਡ ਦੇ ਡਾਇਰੈਕਟਰ ਡੀ. ਪੀ. ਐਸ. ਗਰੇਵਾਲ, ਚੀਫ ਇੰਦਰਪਾਲ ਸਿੰਘ, ਐਸ. ਸੀ. ਸੁਰਜੀਤ ਸਿੰਘ ਤੋਂ ਇਲਾਵਾ ਐਕਸੀਅਨ. ਜੇ. ਈਜ ਅਤੇ ਹੋਰ ਅਧਿਕਾਰੀਆਂ ਨਾਲ ਹਲਕੇ ਅੰਦਰ ਆ ਰਹੀਆਂ ਬਿਜਲੀ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਜਿਸ ਇਲਾਕੇ ਅੰਦਰ ਟਰਾਂਸਫਾਰਮ ਬਦਲਣ ਦੀ ਲੋੜ ਹੈ ਉਸਨੂੰ ਤੁਰੰਤ ਬਦਲਿਆ ਜਾਵੇ ਜਾਂ ਜਿਸ ਇਲਾਕੇ ਅੰਦਰ ਤਾਰਾਂ ਦੀ ਮਾੜੀ ਹਾਲਤ ਹੈ, ਨੂੰ ਵੀ ਤੁਰੰਤ ਬਦਲਿਆ ਜਾਵੇ , ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਕਿ ਇਹ ਕੰਮ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ ਅਤੇ ਜਿਸ ਜਗ੍ਹਾ 'ਤੇ ਵੀ ਟਰਾਂਸਫਾਰਮਰ ਜਾਂ ਬਿਜਲੀ ਦੀਆਂ ਤਾਰਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਹੈ ਤਾਂ ਉਸ ਨੂੰ ਜਲਦ ਹੀ ਬਦਲ ਦਿੱਤਾ ਜਾਵੇਗਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਹਲਕਾ ਵਾਸੀਆਂ ਨੂੰ ਬਿਜਲੀ ਸੰਬੰਧੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਦੇਖਦੇ ਹੋਏ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਨਾਲ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹਲਕੇ ਅੰਦਰ ਕੋਈ ਟਰਾਂਸਫਾਰਮਰ, ਤਾਰਾਂ ਜਾ ਬਕਸਿਆਂ ਦੀ ਮਾੜੀ ਹਾਲਤ ਹੈ ਤਾਂ ਉਸ 'ਤੇ ਫੌਰੀ ਤੌਰ' ਤੇ ਅਮਲ ਕਰਦੇ ਹੋਏ ਬਦਲਿਆ ਜਾਵੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਦੇ ਕਈ ਇਲਾਕਿਆਂ ਵਿੱਚ ਬਿਜਲੀ ਦਾ ਲੋਡ ਵਧ ਹੋਣ ਕਾਰਨ ਟਰਾਂਸਫਾਰਮਰ ਤੋਂ ਫੇਸ ਉੱਡ ਜਾਂਦੇ ਹਨ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ , ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਵਿਭਾਗ ਨਾਲ ਮੀਟਿੰਗ ਕੀਤੀ ਗਈ ਹੈ ਕਿ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਉਸਨੂੰ ਪਹਿਲ ਦੇ ਅਧਾਰ ਤੇ ਹੱਲ ਕਰਦੇ ਹੋਏ ਦੂਰ ਕੀਤਾ ਜਾਵੇ ਤਾਂ ਜੋ ਹਲਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਬਿਜਲੀ ਵਿਭਾਗ ਕੋਲ ਟਰਾਂਸਫਾਰਮਰ , ਬਿਜਲੀ ਦੀਆਂ ਤਾਰਾਂ ਅਤੇ ਹੋਰ ਜਰੂਰੀ ਸਮਾਨ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ, ਹਰ ਇਲਾਕੇ ਵਿੱਚ ਜਿੱਥੇ ਵੀ ਜਿਸ ਚੀਜ਼ ਦੀ ਜਰੂਰਤ ਹੈ ਉਸ ਨੂੰ ਤੁਰੰਤ ਹੀ ਬਦਲ ਦਿੱਤਾ ਜਾਵੇਗਾ, ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।