You are here

ਮਜ਼ਦੂਰ ਜਮਾਤ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

ਸ਼ਹੀਦਾਂ ਦੀ ਸੋਚ ਦੇ ਉਲਟ ਸਾਮਰਾਜਵਾਦ ਦਾ ਖਤਰਾ ਵੱਧ-ਕਾ.ਜਗਦੀਸ਼                                                              

  ਲੁਧਿਆਣਾ 23  ਮਾਰਚ   ( ਕਰਨੈਲ ਸਿੰਘ ਐੱਮ.ਏ.)     ਲਾਲ ਝੰਡਾ ਬਜਾਜ ਸੰਨਜ ਮਜ਼ਦੂਰ ਯੂਨੀਅਨ ਵੱਲੋਂ ਕਾ. ਜਗਦੀਸ਼ ਚੰਦ ਜ਼ਿਲ੍ਹਾ ਜਨਰਲ ਸਕੱਤਰ ਸੀਟੀਯੂ ਪੰਜਾਬ ਦੀ ਅਗਵਾਈ ਵਿੱਚ ਆਜ਼ਾਦੀ ਲਹਿਰ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜਮ ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਜ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਕਾ.ਜਗਦੀਸ਼ ਨੇ ਕਿਹਾ ਕਿ ਅੱਜ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅੱਗੇ ਲੈ ਜਾਣ ਲਈ ਲਾਲ ਝੰਡਾ ਬਜਾਜ ਸੰਨਜ ਮਜ਼ਦੂਰ ਯੂਨੀਅਨ, ਲਾਲ ਝੰਡਾ ਹੌਜਰੀ, ਟੈਕਸਟਾਈਲ ਯੂਨੀਅਨ ਵੱਲੋਂ ਸਾਮਰਾਜਵਾਦ ਵਿਰੁੱਧ ਲੜਾਈ ਉਸ ਵਕਤ ਤੱਕ ਜਾਰੀ ਰਹੇਗੀ ਜਦ ਤੱਕ ਇਨਕਲਾਬ ਜ਼ਿੰਦਾਬਾਦ ਦਾ ਪੂਰਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦਾਂ ਦੀ ਸੋਚ ਦੇ ਉਲਟ ਸਾਮਰਾਜਵਾਦ ਦਾ ਖਤਰਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਅੱਜ ਵੀ ਵੱਡੀਆਂ ਅੱਕੜਾਂ ਵਿਚੋਂ ਦੀ ਗੁਜਰ ਰਿਹਾ ਹੈ । ਕੇਂਦਰ ਅਤੇ ਪੰਜਾਬ ਸਰਕਾਰ ਮਜ਼ਦੂਰ ਮਾਰੂ ਨੀਤੀਆਂ ਦਾ ਰਾਹ ਅਪਣਾ ਕੇ ਉਹਨਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ । ਐਨ ਡੀ ਏ ਦੀ ਕੇਂਦਰ ਸਰਕਾਰ ਮਜ਼ਦੂਰ ਜਮਾਤ ਵੱਲੋਂ ਵੱਡੀ ਜੱਦੋ-ਜਹਿਦ ਤੋਂ ਬਾਅਦ ਪ੍ਰਾਪਤ ਕੀਤੇ 44 ਕਾਨੂੰਨਾਂ ਨੂੰ ਤੋੜ ਕੇ 4 ਕੋਡ ਬਿੱਲ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਜਿਸ ਨੂੰ ਮਜ਼ਦੂਰ ਜਮਾਤ ਹਰਗਿਜ਼ ਬਰਦਾਸਤ ਨਹੀਂ ਕਰੇਗੀ । ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਨਿੱਜੀਕਰਨ ਤੇ ਰੋਕ ਲਗਾਈ ਜਾਵੇ, ਠੇਕੇਦਾਰੀ ਪ੍ਰਥਾ ਖਤਮ ਕਰਕੇ ਕਿਰਤ ਕਾਨੂੰਨ ਲਾਗੂ ਕੀਤੇ ਜਾਣ । ਕਾਮਰੇਡ ਜਗਦੀਸ਼ ਨੇ ਸਮੇਂ ਦੀਆਂ ਸਰਕਾਰਾਂ ਵੱਲੋਂ ਮਜ਼ਦੂਰ ਜਮਾਤ ਦੇ ਅਧਿਕਾਰਾਂ ਨੂੰ ਕੁਚਲੇ ਜਾਣ ਦੇ ਵਿਰੋਧ ਵਿੱਚ 20 ਮਈ ਦੀ ਵਿਆਪਕ ਹੜਤਾਲ ਵਿੱਚ ਵੱਡੀ ਪੱਧਰ ਤੇ ਸਮੂਲੀਅਤ ਕਰਨ ਲਈ ਮਜ਼ਦੂਰ ਜਮਾਤ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ ਜਮਹੂਰੀ ਤੇ ਤਾਨਾਸ਼ਾਹੀ ਚੁਗਲਕੀ ਫੁਰਮਾਨ ਤੁਰੰਤ ਰੱਦ ਅਤੇ ਬੰਦ ਕੀਤੇ ਜਾਣ। । ਇਸ ਮੌਕੇ ਰਘਬੀਰ ਸਿੰਘ ਬੈਨੀਪਾਲ, ਬਲਰਾਮ ਸਿੰਘ, ਦੇਵ ਰਾਜ ਵਰਮਾ, ਅਬਦੇਸ ਪਾਂਡੇ, ਰਾਮ ਧਨੀ, ਤਹਿਸੀਲਦਾਰ, ਸਦੇਸ਼ਵਰ ਤਿਵਾੜੀ, ਅਜੀਤ ਕੁਮਾਰ, ਅਮਰਦੀਪ, ਹਰਜੀਤ ਸਿੰਘ, ਸੁਨੀਲ ਗਿਰੀ, ਫੂਲ ਬਦਨ, ਮੁਕੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।