You are here

ਮਹਾਂਪੁਰਸ਼ਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ     

   ਲੁਧਿਆਣਾ 23 ਮਾਰਚ  (ਕਰਨੈਲ ਸਿੰਘ ਐੱਮ.ਏ.)ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਵੱਲੋਂ ਜੱਥੇਦਾਰ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਵੰਤ ਸਿੰਘ ਲੰਗਰ ਵਾਲੇ, ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ ਧਬਲਾਨ ਵਾਲੇ, ਸੰਤ ਬਾਬਾ ਪ੍ਰਾਪਤ ਸਿੰਘ ਇੰਗਲੈਂਡ ਰਾੜਾ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ਼੍ਰੀ ਅਖੰਡ-ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਅੰਮ੍ਰਿਤ ਵੇਲੇ ਪਾਏ ਗਏ। ਉਪਰੰਤ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਸੇਵਾ ਭਾਈ ਪਰਮਿੰਦਰ ਸਿੰਘ (ਰਤਵਾੜਾ ਸਾਹਿਬ) ਵਾਲਿਆਂ ਵੱਲੋਂ ਨਿਭਾਈ ਗਈ। ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵੱਲੋਂ ਅਨੰਦਮਈ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਕੀਤਾ ਗਿਆ। ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਦੇ ਮੁਖੀ ਭਾਈ ਕੁਲਬੀਰ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਮਹਾਂਪੁਰਸ਼ਾਂ ਦੀ ਯਾਦ 'ਚ ਦਿਹਾੜੇ ਮਨਾਉਣੇ ਤਾਂ ਹੀ ਸਫ਼ਲਾ ਹੋ ਸਕਦੇ ਹਨ, ਜੇਕਰ ਅਸੀ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲ ਜੀਵਨ ਸਫ਼ਲਾ ਕਰ ਸਕੀਏ। ਭਾਈ ਕੁਲਬੀਰ ਸਿੰਘ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਨਾਲ-ਨਾਲ ਸੋਹਣ ਸਿੰਘ ਗੋਗਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁੰਦਨ ਸਿੰਘ ਨਾਗੀ ਅਤੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਹਮੇਸ਼ਾਂ ਹੀ ਵੱਡਮੁੱਲਾ ਸਹਿਯੋਗ ਦਿੱਤਾ ਜਾਦਾ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਚਰਨ ਸਿੰਘ ਗੁਰੂ, ਭਾਈ ਚਤਰ ਸਿੰਘ, ਨਰਿੰਦਰ ਸਿੰਘ ਉੱਭੀ, ਹਰਦੀਪ ਸਿੰਘ ਗੁਰੂ, ਕੁਲਤਾਰ ਸਿੰਘ, ਜੋਗਾ ਸਿੰਘ, ਬਲਜੀਤ ਸਿੰਘ ਹੂੰਝਣ, ਅਵਤਾਰ ਸਿੰਘ ਘੜਿਆਲ, ਸਤਵੰਤ ਸਿੰਘ ਮਠਾੜੂ, ਮਨਜੀਤ ਸਿੰਘ ਰੂਪੀ, ਬਲਜੀਤ ਸਿੰਘ ਉੱਭੀ, ਹਰਮਨਪ੍ਰੀਤ ਸਿੰਘ ਹੂੰਝਣ, ਊਧਮ ਸਿੰਘ, ਹਰੀ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਹਰ ਜੱਸ ਸਰਵਣ ਕੀਤਾ।