ਲੁਧਿਆਣਾ 29 ਮਾਰਚ ( ਕਰਨੈਲ ਸਿੰਘ ਐੱਮ.ਏ.)
ਬਾਬਾ ਫ਼ਰੀਦ ਕਾਲਜ ਆਫ਼ ਫਾਰਮੇਸੀ ਮੁੱਲਾਂਪੁਰ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਕਾਲਜ ਵਿੱਚ ਆਯੋਜਿਤ ਪਲੇਸਮੈਂਟ ਡਰਾਈਵ ਵਿੱਚ ਇੱਕ ਨਾਮੀ ਫਾਰਮਾਸਿਊਟੀਕਲ ਕੰਪਨੀ ਵੱਲੋਂ ਵੱਖ-ਵੱਖ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ। ਪਲੇਸਮੈਂਟ ਅਫਸਰ ਡਾ: ਰਿਸ਼ੀ ਕੁਮਾਰ ਨੇ ਦੱਸਿਆ ਕਿ ਕਾਲਜ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਦੇ ਸੰਪਰਕ ਵਿੱਚ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪ੍ਰੋ: ਮੁਹੰਮਦ ਜ਼ੈਦ ਅਤੇ ਪ੍ਰੋ: ਗੁਰਕੀਰਤ ਸਿੰਘ ਵਿਦਿਆਰਥੀਆਂ ਲਈ ਸ਼ਖਸੀਅਤ ਵਿਕਾਸ ਪ੍ਰੋਗਰਾਮਾਂ 'ਤੇ ਕੰਮ ਕਰਦੇ ਹਨ ਜਿਸ ਕਾਰਨ ਵਿਦਿਆਰਥੀਆਂ ਨੂੰ ਪਲੇਸਮੈਂਟ ਡਰਾਈਵ ਵਿੱਚ ਨੌਕਰੀ ਦੇ ਵਧੀਆ ਮੌਕੇ ਮਿਲੇ ਹਨ। ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਅਰੁਣ ਕੁਮਾਰ ਕੌੜਾ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਹਾਸਲ ਕਰਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |