ਲੁਧਿਆਣਾ 27 ਅਪ੍ਰੈਲ (ਕਰਨੈਲ ਸਿੰਘ ਐੱਮ.ਏ.)
ਸ੍ਰੋਮਣੀ ਅਕਾਲੀ ਦਲ ਪੰਜਾਬੀ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੀ ਉਹ ਪੰਥ ਹਿਤੈਸ਼ੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਬੇਹਤਰੀ ਲਈ ਸੋਚਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਛਮੀ ਤੋਂ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ 'ਆਮ ਆਦਮੀ ਪਾਰਟੀ' ਦੇ ਨੇਤਾ (ਲੀਡਰ) ਜੋ ਆਪਣੇ ਆਪ ਨੂੰ ਆਮ ਆਦਮੀ ਦੀ ਗੱਲ ਕਰਦੇ ਸਨ ਉਹ ਆਪਣੀਆਂ ਸੁਵਿਧਾਵਾਂ ਵੀਵੀਆਈਪੀ ਕਲਚਰ ਤੋਂ ਘੱਟ ਨਹੀਂ ਰੱਖਣਾ ਚਾਹੁੰਦੇ ਹਨ। ਐਡਵੋਕੇਟ ਘੁੰਮਣ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਤੇ ਆਪ ਦੋਵਾਂ ਨਾਲ ਤਜ਼ਰਬਾ ਕਰ ਕੇ ਵੇਖ ਲਿਆ ਹੈ। ਅੱਜ ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਆਮ ਆਦਮੀ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਸੂਬੇ ਨੂੰ ਇੱਕ ਫੈਸਲਾਕੁੰਨ ਸਰਕਾਰ ਦੀ ਜ਼ਰੂਰਤ ਹੈ ਜੋ ਅਕਾਲੀ ਦਲ ਵਾਂਗੂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ ਖ਼ਾਤਮਾ ਕਰੇ ਅਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਹਾਲ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਹਲਕਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਮੌਕਾ ਉਨ੍ਹਾਂ ਦੇ ਹੱਥ ਵਿੱਚ ਹੈ । ਇਸ ਵਾਰ ਵੀ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਦੇ ਝੂਠੇ ਵਾਅਦੇ ਕਰਨ ਵਾਲੇ ਤੁਹਾਡੇ ਦਰਵਾਜ਼ੇ ਖੜ-ਖੜਾਉਣਗੇ, ਹੋਰ ਝੂਠੇ ਲਾਰੇ ਲਾਉਣਗੇ, ਭਵਿੱਖ ਦੇ ਸਪਨੇ ਦਿਖਾਉਣਗੇ ਪਰ ਇਸ ਵਾਰ ਤੁਸੀਂ ਆਪਣੀ ਵੋਟ ਦਾ ਸਹੀ ਇਸਤੇਮਾਲ ਤੁਹਾਡੀ ਅਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਕਰਨਾ ਹੈ।
ਫੋਟੋ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਉਮੀਦਵਾਰ ਸ੍ਰੋਅਦ