ਹੁਸ਼ਿਆਰਪੁਰ ( ਮਹਿੰਦਰ ਸਿੰਘ ਝੱਮਟ) ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੂਰਬ ਨੂੰ ਸਮਰਪਿਤ ਲੰਗਰ ਸੇਵਾ ਸਥਾਨ ਪੁਰਹੀਰਾ ਹੁਸ਼ਿਆਰਪੁਰ ਵਿਖੇ ਗੁਰਪੁਰਬ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਇਹ ਧਾਰਮਿਕ ਸਮਾਗਮ ਮਿਤੀ 2 ਅਕਤੂਬਰ ਨੂੰ ਸ਼ੁਰੂ ਹੋ ਕੇ 4 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਤਿੰਨ ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਰਾਤ 12 ਵਜੇ ਤੱਕ ਦੀਵਾਨ ਸਜਾਏ ਜਾਣਗੇ ਇਸ ਸਮਾਗਮ ਵਿੱਚ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਜੀ ,ਸੰਤ ਅਨੂਪ ਸਿੰਘ ਜੀ, ਭਾਈ ਜੋਗਿੰਦਰ ਸਿੰਘ ਰਿਆੜ , ਭਾਈ ਤਜਿੰਦਰ ਸਿੰਘ ਖੰਨੇ ਵਾਲੇ , ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ , ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲੇ, ਭਾਈ ਜਗਤਾਰ ਸਿੰਘ ਜੀ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਰਵਿੰਦਰ ਕੌਰ ਜੀ ਪਟਿਆਲੇ ਵਾਲੇ, ਭਾਈ ਬਲਜੀਤ ਸਿੰਘ ਜੀ ਅਰਦਾਸੀਆ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸੰਗਤਾਂ ਨੂੰ ਕਥਾ ਤੇ ਗੁਰਬਾਣੀ ਵਿਚਾਰ ਦੇ ਪ੍ਰਵਚਨ ਸੁਣਾਉਣਗੇ ਸੋ ਸੰਗਤਾਂ ਨੂੰ ਪੁਰਜੋਰ ਅਪੀਲ ਹੈ ਕਿ ਇਸ ਸਮਾਗਮ ਵਿੱਚ ਵਧ ਚੜ ਕੇ ਯੋਗਦਾਨ ਪਾਓ ਅਤੇ ਸ਼ਾਮਲ ਹੋ ਕੇ ਗੁਰੂ ਜੀ ਤੋਂ ਖੁਸ਼ੀਆਂ ਪ੍ਰਾਪਤ ਕਰੋ ।
ਮਿਤੀ 4 ਅਕਤੂਬਰ 2025 ਨੂੰ ਸ਼ਨੀਵਾਰ ਦੁਪਹਿਰ 2 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਲੰਗਰ ਹਾਲ ਵਿੱਚੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ ਇਸ ਸਮਾਗਮ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਇਹ ਜਾਣਕਾਰੀ ਗੁਰਲਿਆਕਤ ਸਿੰਘ ਬਰਾੜ ਨੇ ਦਿੱਤੀ ਉਨਾਂ ਦੱਸਿਆ ਕਿ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅਤੇ ਵਿਦੇਸ਼ਾਂ ਤੋਂ ਸਿੱਖ ਸੰਗਤਾਂ ਇਸ ਸਮਾਗਮ ਵਿੱਚ ਪਹੁੰਚ ਕੇ ਨਮਸਤਕ ਹੁੰਦੀਆਂ ਹਨ ਅਤੇ ਆਪਣੀਆਂ ਮਨੋਕਾਮਨਾ ਪੂਰੀਆਂ ਕਰਦੀਆਂ ਹਨ, ਸੋ ਸੰਗਤਾਂ ਨੂੰ ਅਪੀਲ ਹੈ ਕਿ ਵੱਧ ਚੜ ਕੇ ਯੋਗਦਾਨ ਪਾਉ ਅਤੇ ਸੇਵਾ ਕਰਕੇ ਜਨਮ ਸਫਲ ਬਣਾਉ।