ਸੰਗਰੂਰ, 24 ਅਗਸਤ (ਜਨ ਸ਼ਕਤੀ ਨਿਊਜ਼)
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਸੱਦੇ ’ਤੇ ਸੈਂਕੜੇ ਸਰਕਾਰੀ ਮੁਲਾਜ਼ਮਾਂ ਨੇ ਐਤਵਾਰ ਨੂੰ ਸੰਗਰੂਰ ਵਿੱਚ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵੱਲ ਮਾਰਚ ਕੀਤਾ। ਪੁਲਿਸ ਨੇ ਬੈਰੀਕੇਡ ਲਗਾ ਕੇ ਮੁਲਾਜ਼ਮਾਂ ਨੂੰ ਰੋਕਿਆ ਅਤੇ ਪਾਣੀ ਦੀਆਂ ਬੁਛਾੜਾਂ ਵਰਤੀਆਂ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ:
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ
ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨਾ
ਪਰਖ-ਕਾਲ ਦੀ ਸ਼ਰਤ ਖ਼ਤਮ ਕਰਨਾ
ਕੇਂਦਰੀ ਤਨਖ਼ਾਹ ਸਕੇਲ ਵਾਪਸ ਲੈਣਾ
ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਉਣ ਮਗਰੋਂ ਮੋਰਚੇ ਨੇ ਅਗਲੇ ਫ਼ੈਸਲੇ ਤੱਕ ਸੰਘਰਸ਼ ਮੁਲਤਵੀ ਕਰ ਦਿੱਤਾ।