You are here

ਖਾਲਸਾ ਕਾਲਜ ਸਧਾਰ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਲੰਬੀ ਛਾਲ ਵਿੱਚ ਜਿੱਤਿਆ ਸੋਨੇ ਦਾ ਤਮਗਾ

ਗੁਰੂਸਰ ਸੁਧਾਰ ( ਜਨ ਸ਼ਕਤੀ ਨਿਊਜ) 

ਖਾਲਸਾ ਕਾਲਜ, ਗੁਰਸਰ ਸਧਾਰ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ 101ਵੀਂ ਪੰਜਾਬ ਰਾਜ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-18 ਲੜਕਿਆਂ ਦੀ ਲੰਬੀ ਛਾਲ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਪਾਲ ਸਿੰਘ ਨੇ 7.36 ਮੀਟਰ ਦੀ ਸ਼ਾਨਦਾਰ ਛਾਲ ਲਗਾ ਕੇ ਪਹਿਲਾ ਸਥਾਨ ਹਾਸਲ ਕੀਤਾ।

ਕਾਲਜ ਦੇ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਸ ਦੇ ਉੱਜਵਲ ਭਵਿੱਖ ਅਤੇ ਆਉਣ ਵਾਲੇ ਖੇਡ ਮੁਕਾਬਲਿਆਂ ਵਿੱਚ ਹੋਰ ਸਫਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸਰੀਰਕ ਸਿੱਖਿਆ ਵਿਭਾਗ ਦੇ ਸਮੂਹ ਸਟਾਫ਼ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਸ ਦੀ ਇਹ ਉਪਲਬਧੀ ਕਾਲਜ ਦੇ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।

ਕਾਲਜ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਹਾਰਦਿਕ ਵਧਾਈ ਦਿੰਦਿਆਂ ਉਸ ਦੇ ਖੇਡ ਜੀਵਨ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ ਗਈ।