ਮੋਦੀ ਸਰਕਾਰ ਵੱਲੋਂ ਇੱਕ ਸਿੰਘ ਦੀ ਫਾਂਸੀ ਰੱਦ ਕਰਨਾ ਅਤੇ ਅੱਠ ਸਿੱਖ ਸਿਆਸੀ ਕੈਦੀਆਂ ਨੂੰ ਰਿਹਾ ਕਰਨ ਦਾ ਫੈਸਲਾ ਸ਼ਲਾਘਾਯੋਗ ਕਦਮ
ਲੁਧਿਆਣਾ,ਸਤੰਬਰ 2019-(ਮਨਜਿੰਦਰ ਗਿੱਲ)-
ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇੰ ਪ੍ਰਕਾਸ਼ ਪੁਰਬ ਮੌਕੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦਾ ਅੈਲਾਨ ਕਰਨ ਨਾਲ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ ।ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਸ਼ਹੀਦ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਮੋਰਚਾ ਅਰੰਭ ਕਰਕੇ ਸੰਸਾਰ ਪੱਧਰ ਤਕ ਅਵਾਜ਼ ਬੁਲੰਦ ਕੀਤੀ ਜੋ ਕਿ ਸਿੰਘਾਂ ਦੀ ਰਿਹਾਈ ਲਈ ਲੜਦੇ ਹੋਏ ਸ਼ਹੀਦ ਹੋ ਗੲੇ ਸਨ ਅਤੇ ਭਾਈ ਸੂਰਤ ਸਿੰਘ ਖਾਲਸਾ ਦਇਆਨੰਦ ਹਸਪਤਾਲ ਵਿੱਚ ਸਰਕਾਰੀ ਅਤਿਆਚਾਰ ਸੈਹੰਦੇ ਹੋਏ ਸਿੰਘਾਂ ਦੀ ਰਿਹਾਈ ਲਈ ਸਰਕਾਰ ਨਾਲ ਲੜ ਰਹੇ ਹਨ ਮੋਰਚੇ ਦੇ ਆਗੂ ਭਾਈ ਜੰਗ ਸਿੰਘ ਅਤੇ ਭਾਈ ਭਵਨਦੀਪ ਸਿੰਘ ਸਿੱਧੂ ਨੇ ਕਿਹਾ ਓਹਨਾਂ ਵਲੋਂ ਸਿੰਘਾਂ ਦੀ ਪੱਕੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਕਈ ਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀਆਂ ਰਿਹਾਈਆਂ ਦੀ ਲਿਸਟ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਲਿਸਟ ਵਿੱਚ ਮੌਜੂਦ ਨਾਵਾਂ ਬਾਰੇ ਓਹਨਾਂ ਦੇ ਕੇਸਾਂ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ ਇਹਨਾਂ ਮੀਟਿੰਗਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਬਿਕਰਮ ਸਿੰਘ ਮਜੀਠੀਆ ਵਲੋਂ ਸਿੰਘਾਂ ਦੀ ਰਿਹਾਈ ਲਈ ਮਤਾ ਰਖਿਆ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤ ਸਰਕਾਰ ਨੂੰ ਖਤ ਲਿਖ ਕੇ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਮੰਗ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਤੇ ਸਿੱਖ ਕੈਦੀ ਛੱਡਣ ਦਾ ਅੈਲਾਨ ਕੀਤਾ ਹੈ । ਬੰਦੀ ਸਿੰਘ ਰਿਹਾਈ ਮੋਰਚਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ , ਗ੍ਰਹਿ ਮੰਤਰੀ ਅਮਿਤ ਸ਼ਾਹ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਾ ਹੈ ਜਿਨ੍ਹਾਂ ਦੇ ਯਤਨਾ ਸਦਕਾ ਸਿੰਘਾਂ ਦੀਆਂ ਰਿਹਾਈਆਂ ਹੋਣੀਆਂ ਹਨ । ਪਿਛਲੇ ਕੁਝ ਸਮੇਂ ਵਿੱਚ ਮੋਦੀ ਸਰਕਾਰ ਵਲੋਂ ਕਈ ਅਜਿਹੇ ਫੈਸਲੇ ਲੲੇ ਗੲੇ ਹਨ ਜਿਵੇਂ ਕਿ ਚੌਰਾਸੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਵਾਉਣਾ ,ਸਿੱਖਾਂ ਦੀ ਕਾਲੀ ਸੂਚੀ ਨੂੰ ਲਗਭਗ ਖਤਮ ਕਰਨਾ ਅਤੇ ਹੁਣ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾ ਕਰਨ ਦਾ ਅੈਲਾਨ ਕਰਨਾ ਜਿਸ ਨਾਲ ਸਿੱਖਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ ਵਧ ਰਹੀ ਹੈ ਇਸ ਮੌਕੇ ਬੰਦੀ ਸਿੰਘ ਰਿਹਾਈ ਮੋਰਚਾ ਟੀਮ ਦੇ ਮੈਂਬਰ ਭਾਈ ਜਰਨੈਲ ਸਿੰਘ ,ਭਾਈ ਜਿੰਦ ਸਿੰਘ ਬਡਾਲੀ, ਹਰਸਿਮਰਨ ਸਿੰਘ , ਪਰਮਜੀਤ ਸਿੰਘ ਸਮਰਾਲਾ ਅਤੇ ਕੁੱਝ ਹੋਰ ਮੈਂਬਰ ਮੌਜੂਦ ਹਨ