ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪਾਵਰਕੌਮ ਨੇ ਫਿਊਲ ਕੌਸਟ ਐਡਜਸਟਮੈਂਟ ਸਰਚਾਰਜ ਦੇ ਨਾਮ ’ਤੇ ਬਿਜਲੀ ਦਰਾਂ ’ਚ ਵਾਧਾ ਕੀਤਾ ਹੈ। ਪਹਿਲੀ ਅਪਰੈਲ ਤੋਂ 30 ਜੂਨ ਤੱਕ ਲਈ 5 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ 1 ਅਕਤੂਬਰ ਤੋਂ 31 ਦਸੰਬਰ ਤੱਕ ਬਿਜਲੀ ਬਿੱਲਾਂ ਦੇ ਨਾਲ ਉਗਰਾਹੇ ਜਾਣਗੇ। ਗੈਰ ਮੀਟਰਡ ਵਰਗ ਲਈ ਇਹ ਦਰ 3.18 ਰੁਪਏ ਪ੍ਰਤੀ ਕਿਲੋਵਾਟ ਜਾਂ 2.38 ਰੁਪਏ ਪ੍ਰਤੀ ਹਾਰਸ ਪਾਵਰ ਜਾਂ ਫਿਰ 5 ਪੈਸੇ ਪ੍ਰਤੀ ਯੂਨਿਟ ਹੋਵੇਗੀ।