You are here

ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ,ਅਮਿਤ ਸ਼ਾਹ,ਸੋਨੀਆ ਗਾਂਧੀ ਤੇ ਹੋਰ ਆਗੂਆਂ ਵੱਲੋਂ ਵਧਾਈਆਂ

ਨਵੀਂ ਦਿੱਲੀ,ਨਵੰਬਰ  2019-(ਏਜੰਸੀ)  

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਇਹ ਇਹ ਉਨ੍ਹਾਂ ਦੇ ਭਾਈਚਾਰਕ ਸਾਂਝ ਤੇ ਬਰਾਬਰੀ ਦੇ ਸਮਾਜ ਦੀ ਸਿਰਜਣਾ ਦੇ ਖਿਆਲ ਨੂੰ ਪੂਰਾ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ,‘ ਅੱਜ ਗੁਰੂ ਨਾਨਕ ਦੇ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਬੇਹੱਦ ਅਹਿਮ ਮੌਕਾ ਹੈ ਅਤੇ ਮੈਂ ਇਸ ਮੌਕੇ ਹਰੇਕ ਨੂੰ ਵਧਾਈ ਦਿੰਦਾਂ ਹਾਂ।’ 

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਗੁਰੂ ਨਾਨਕ ਦੀਆਂ ਸਿੱਖਿਆਵਾਂ ਉੱਤੇ ਚੱਲਣ ਲਈ ਪਾਬੰਦ ਹੈ। ਇਸ ਮੌਕੇ ਕਰਤਾਰਪੁਰ ਦਾ ਲਾਂਘਾ ਖੋਲ੍ਹਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

 ਇਸ ਮੌਕੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਅਤੇ ਆਪਸੀ ਪ੍ਰੇਮ-ਭਾਵ ਦੀਆਂ ਸਿੱਖਿਆ ਅੱਜ ਵੀ ਸਾਡੇ ਲਈ ਪ੍ਰੇਰਣਾ ਸਰੋਤ ਹੈ।

 ਇਸ ਦੇ ਨਾਲ ਹੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।