ਸਿੱਧਵਾਂ ਬੇਟ /ਲੁਧਿਆਣਾ, ਨਵੰਬਰ 2019- (ਮਨਜਿੰਦਰ ਗਿੱਲ )-
ਇਲਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਗਤੀਵਿਧੀਆਂ ਆਪਣੇ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ। ਇਸੇ ਲੜੀ ਤਹਿਤ ਹੀ ਅੱਜ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਹ ਦਿਨ ਸਾਡੇ ਅਜ਼ਾਦ ਭਾਰਤ ਦੇ ਪੁਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ। ਪੰਡਤ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਉਨ੍ਹਾਂ ਦੇ ਹਰਮਨ ਪਿਆਰੇ ਨੇਤਾ ਵੀ ਸਨ। ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾ 'ਚਾਚਾ ਨਹਿਰੂ' ਕਹਿੰਦੇ ਸਨ।
ਸਕੂਲ ਵਿੱਚ ਛੋਟੇ – ਛੋਟੇ ਬੱਚੇ ਬਹੁਤ ਹੀ ਪਿਆਰੇ ਲਗਦੇ ਸਨ ਜਿਨ੍ਹਾਂ ਵਿਚੋਂ ਕੁੱਝ ਬੱਚੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਡਰੈਸ ਵਿੱਚ ਆਏ ਸਨ। ਸਕੂਲ ਗੁਲਾਬੀ, ਨੀਲੇ ਅਤੇ ਸਫੈਦ ਗੁਬਾਰਿਆਂ ਨਾਲ ਸਜਾਇਆ ਗਿਆ। ਬੱਚਿਆਂ ਨੇ ਸਕੂਲ ਵਿਖੇ ਗੇਮਜ, ਡਾਂਸ, ਕੈਟ ਵਾਕ ਅਦਿ ਖੇਡਾਂ ਕਰਕੇ ਆਨੰਦ ਮਾਣਿਆ। ਕੁਝ ਬੱਚੇ ਛੋਟਾ ਭੀਮ, ਛੂਟਕੀ ਅਦਿ ਦੀਆਂ ਡਰੈਸਾਂ ਵਿੱਚ ਆਏ ਹੋਏ ਸਨ ਜਿਨ੍ਹਾਂ ਨੂੰ ਦੇਖ ਕੇ ਬਾਕੀ ਬੱਚੇ ਬਹੁਤ ਖੁਸ਼ ਹੋਏ। ਬੱਚਿਆਂ ਨੇ ਅੱਜ ਸਕੂਲ ਦੇ ਮਾਹੌਲ ਤੋਂ ਹਟਕੇ ਮੋਜ ਮਸਤੀ ਦਾ ਖੁਬ ਆਨੰਦ ਮਾਣਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਤੁਹਾਨੂ ਨਹਿਰੂ ਜੀ ਦੇ ਦੱਸੇ ਹੋਏ ਨਕਸ਼ੇ ਕਦਮਾਂ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਪੰਡਤ ਨਹਿਰੂ ਜੀ ਦੇ ਜੀਵਨ ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੁਆਰਾ ਸਕੂਲ ਵਿਖੇ ਪੰਡਿਤ ਜਵਾਹਰ ਲਾਲ ਜੀ ਦੇ ਜਨਮ ਦਿਨ ਉੱਪਰ ਬੱਚਿਆਂ ਨੂੰ ਟੌਫੀਆਂ ਵੀ ਵੰਡੀਆਂ।
ਇਸ ਮੌਕੇ ਸਕੂਲ ਚੇਅਰਮੈਂਨ ਸ਼੍ਰੀ ਸਤੀਸ਼ ਕਾਲੜਾ ਜੀ ਦੁਆਰਾ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਪਿਆਰ ਨਾਲ ਅਤੇ ਇਕੱਠੇ ਮਿਲ ਕੇ ਰਹਿਣ ਤੇ ਪੜਾਈ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸਤੀਸ਼ ਕਾਲੜਾ, ਪ੍ਰਾਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ।