You are here

ਸਿੱਖ ਕੌਮ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਦਾ ਯਤਨ ਕਰਾਂਗੇ-ਭਾਈ ਲੌਗੋਵਾਲ

11 ਮੈਂਬਰੀ ਅੰਤਿ੍ੰਗ ਕਮੇਟੀ ਮੈਂਬਰਾਂ ਨਾਵਾਂ ਦਾ ਵੀ ਐਲਾਨ

ਡਾ: ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਵਲੋਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ,ਨਵੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )-

ਤੀਜੀ ਵਾਰ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਤੇ ਮੈਂਬਰਾਂ ਨੇ ਮੁੜ ਸੇਵਾ ਦਾ ਮੌਕਾ ਦਿੱਤਾ ਹੈ, ਜਿਸ ਲਈ ਉਹ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਸਿੱਖ ਕੌਮ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਤੇ ਸ਼ੋ੍ਰਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਗੰਭੀਰ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਅਗਲੇ ਵਰ੍ਹੇ ਆ ਰਹੀ ਸ਼੍ਰੋਮਣੀ ਕਮੇਟੀ ਦੀ 100 ਸਾਲਾ ਸ਼ਤਾਬਦੀ ਵੱਡੇ ਪੱਧਰ 'ਤੇ ਪੂਰੇ ਉਤਸ਼ਾਹ ਨਾਲ ਮਨਾਈ ਜਾਵੇਗੀ | ਉਹ ਪਾਰਦਰਸ਼ੀ ਢੰਗ ਨਾਲ ਕੰਮ ਕਰ ਕੇ ਹਰ ਚੁਣੌਤੀ ਨੂੰ ਦੂਰ ਕਰਨਗੇ ਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ ਤੇ ਇਸ ਲਈ ਹਰ ਸਿੱਖ ਜਥੇਬੰਦੀ ਦਾ ਸਹਿਯੋਗ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਗਲੇ ਸਾਲ ਆ ਰਹੇ ਭਗਤ ਨਾਮਦੇਵ ਜੀ ਅਤੇ ਬੰਦੀ ਛੋੜ ਦਿਵਸ ਦੇ ਸ਼ਤਾਬਦੀ ਦਿਹਾੜਿਆਂ ਨੂੰ ਵੀ ਯਾਦਗਾਰੀ ਢੰਗ ਨਾਲ ਮਨਾਉਣ ਦੇ ਨਾਲ-ਨਾਲ ਵਿੱਦਿਅਕ ਪਸਾਰ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ |
550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਰੋਧੀ ਧਿਰਾਂ ਵਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਉਨ੍ਹਾਂ ਬੇਬੁਨਿਆਦ ਦੱਸਿਆ | ਉਨ੍ਹਾਂ ਦੇ ਮੁੜ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਮੌਕੇ ਡਾ: ਦਲਜੀਤ ਸਿੰਘ ਚੀਮਾ ਤੇ ਡਾ: ਰੂਪ ਸਿੰਘ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ |

ਸ਼ੋ੍ਰਮਣੀ ਕਮੇਟੀ ਦੇ ਤੀਜੀ ਵਾਰ ਮੁੱਖ ਸੇਵਾਦਾਰ ਵਜੋਂ ਅਹੁਦਾ ਸੰਭਾਲਣ ਉਪਰੰਤ ਭਾਈ ਗੋਬਿੰਦ ਸਿੰਘ ਲੌਾਗੋਵਾਲ, ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਜਿਥੇ ਗੰ੍ਰਥੀ ਸਾਹਿਬਾਨ ਵਲੋਂ ਭਾਈ ਲੌਗੋਵਾਲ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵੀ ਡਾ: ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਵਲੋਂ ਭਾਈ ਲੌਗੋਵਾਲ, ਸੀਨੀ: ਮੀਤ ਪ੍ਰਧਾਨ ਭਾਈ ਮਹਿਤਾ ਤੇ ਹੋਰਨਾਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ |

ਇਜਲਾਸ ਦੌਰਾਨ ਮੁੜ ਪ੍ਰਧਾਨ ਬਣੇ ਭਾਈ ਲੌਗੋਵਾਲ ਵਲੋਂ 11 ਮੈਂਬਰੀ ਅੰਤਿੰ੍ਰਗ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਹਾਊਸ ਵਲੋਂ ਪ੍ਰਵਾਨਗੀ ਦਿੱਤੀ ਗਈ | ਇਨ੍ਹਾਂ 11 ਮੈਂਬਰਾਂ 'ਚ ਭੁਪਿੰਦਰ ਸਿੰਘ ਅਸੰਧ ਹਰਿਆਣਾ, ਜਗਸੀਰ ਸਿੰਘ ਡੱਬਵਾਲੀ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਕੌਰ ਲਹਿਰਾ, ਜਸਮੇਰ ਸਿੰਘ ਲਾਛੜੂ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ ਰਾਜਸਥਾਨ, ਇੰਦਰਮੋਹਨ ਸਿੰਘ ਲਖਮੀਰਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ ਤੇ ਬੀਬੀ ਕੁਲਦੀਪ ਕੌਰ ਟੌਹੜਾ ਦੇ ਨਾਂਅ ਸ਼ਾਮਿਲ ਹਨ | ਇਨ੍ਹਾਂ ਅੰਤਿੰ੍ਰਗ ਕਮੇਟੀ ਮੈਂਬਰਾਂ ਦੀ ਤਾਈਦ-ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ |