ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲੇਗਾ। ਇਸ ਨਾਲ ਰਾਜ ਵਿਚ ਉਦਯੋਗਾਂ ਨੂੰ ਹੁਲਾਰਾ ਮਿਲੇਗਾ ਅਤੇ ਰੋਜਗਾਰ ਦੇ ਨਵੇਂ ਪੈਦਾ ਹੋਣ ਵਾਲੇ ਮੌਕੇ ਸਾਡੇ ਨੌਜਵਾਨਾਂ ਦੇ ਹੱਥਾਂ ਨੂੰੂ ਕੰਮ ਦੇਣਗੇ। ਇਹ ਗੱਲ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐਸ. ਨੇ ਆਖੀ। ਪ੍ਰਦੀਪ ਕੁਮਾਰ ਅਗਰਵਾਲ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗ ਨੀਤੀ ਕਾਰਨ ਰਾਜ ਵਿਚ ਲਗਾਤਾਰ ਨਿਵੇਸ਼ ਆਕਰਸ਼ਿਤ ਹੋ ਰਿਹਾ ਹੈ ਅਤੇ ਦੁਨੀਆਂ ਭਰ ਤੋਂ ਉਦਯੋਗਪਤੀ ਅਤੇ ਨਿਵੇਸ਼ਕ ਇੱਥੇ ਆ ਰਹੇ ਹਨ। ਉਨਾਂ ਦੱਸਿਆ ਕਿ ਤਿੰਨ ਸਾਲ ਵਿਚ ਰਾਜ ਵਿਚ 55000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦਾ ਮਹੌਲ ਉਦਯੋਗਾ ਲਈ ਬਹੁਤ ਸਾਜਗਾਰ ਹੈ। ਉਨਾਂ ਨੇ ਕਿਹਾ ਕਿ ਇੱਥੇ ਸਰਕਾਰ ਨੇ ਉਦਯੋਗਾਂ ਲਈ ਨਿਯਮਾਂ ਨੂੰ ਸਰਲ ਕੀਤਾ ਗਿਆ ਹੈ ਅਤੇ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਸੇ ਤਰਾਂ ਉਦਯੋਗਾਂ ਨੂੰ ਸਸਤੀ ਬਿਜਲੀ ਅਤੇ ਹਰ ਪ੍ਰਕਾਰ ਦੀ ਸਹੁਲਤ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੰਮਲੇਣ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਨਿਵੇਸ਼ਕ ਪੰਜਾਬ ਵਿਚ ਉਪਲਬੱਧ ਬੁਨਿਆਦੀ ਢਾਂਚੇ, ਵਪਾਰ ਕਰਨ ਦੀ ਸੁਖਾਲੀ ਪਹੁੰਚ, ਉਦਯੋਗਾਂ ਲਈ ਸਾਜਗਾਰ ਮਹੌਲ, ਉਦਯੋਗਾਂ ਲਈ ਸ਼ਾਨਦਾਰ ਨੀਤੀਆਂ ਆਦਿ ਤੋਂ ਜਾਣੁ ਹੋਣਗੇ ਅਤੇ ਇਸ ਨਾਲ ਰਾਜ ਵਿਚ ਹੋਰ ਨਿਵੇਸ ਆਉਣ ਦੀ ਰਾਹ ਖੁੱਲੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਸਾਜਗਾਰ ਮਹੌਲ ਤੋਂ ਨਿਵੇਸ਼ਕਾਂ ਨੂੰ ਜਾਣੂ ਕਰਵਾਉਣ ਲਈ ਸੂਬਾ ਸਰਕਾਰ ਮੋਹਾਲੀ ਵਿਖੇ ਨਿਵੇਸ ਸੰਮੇਲਣ ਕਰਵਾ ਰਹੀ ਹੈ। ਉਨਾਂ ਨੇ ਕਿਹਾ ਕਿ ਇਸ ਸੰੇਮਲਣ ਵਿਚ ਛੋਟੇ ਅਤੇ ਲਘੂ ਉਦਯੋਗਾਂ ਤੇ ਵਿਸੇਸ਼ ਜੋਰ ਦਿੱਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਇਸ ਸਾਜਗਾ ਮਹੌਲ ਨਾਲ ਨਵੇਂ ਉਦਯੋਗ ਲੱਗਣਗੇ ਤਾਂ ਇਸ ਨਾਲ ਰਾਜ ਦੇ ਮਾਲੀਏ ਵਿਚ ਤਾਂ ਵਾਧਾ ਹੋਵੇਗਾ ਹੀ ਸਗੋਂ ਇਸ ਨਾਲ ਸੂਬੇ ਵਿਚ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਵੀ ਪੈਦਾ ਹੋਣੇਗੇ।