ਬਰਨਾਲਾ,ਦਸੰਬਰ 2019 (ਗੁਰਸੇਵਕ ਸਿੰਘ ਸੋਹੀ)-
ਛੋਟੇ ਸਾਹਿਬਜ਼ਾਦੇ ਵੈੱਲੇਫਅਰ ਸੁਸਾਇਟੀ ਐਨ ਆਰ ਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਲਗਾਇਆ ਗਿਆ । ਜਿਸ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਸਮੁੱਚੀ ਡਾਕਟਰੀ ਟੀਮ ਵੱਲੋਂ ਇਲਾਕੇ ਭਰ ਚੋਂ ਆਏ 1100 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਅਤੇ 100 ਤੋਂ ਵਧੇਰੇ ਮਰੀਜ਼ ਅਪ੍ਰੇਸ਼ਨ ਲਈ ਚੁਣੇ ਗਏ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਅਹੁਦੇਦਾਰਾਂ ਨੇ ਕਿਹਾ ਕੇ ਸਾਨੂੰ ਮਹਿੰਗੇ ਵਿਆਹਾਂ ਮਹਿੰਗੀਆਂ ਕੋਠੀਆਂ ਅਤੇ ਕਾਰਾਂ ਤੋਂ ਗੁਰੇਜ਼ ਕਰਕੇ ਮਨੁੱਖਤਾ ਦੇ ਭਲੇ ਲਈ ਲੋੜਵੰਦ ਲੋਕਾਂ ਦੀ ਅਜਿਹੇ ਕੈਂਪ ਲਗਾ ਕੇ ਮਦਦ ਕਰਨੀ ਚਾਹੀਦੀ ਹੈ । ਇਸ ਮੌਕੇ ਉਨ੍ਹਾਂ ਸਮੂਹ ਐਨ ਆਰ ਆਈ ਵੀਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਹਿ ਕੇ ਵਿਦੇਸ਼ਾਂ ਦੀ ਧਰਤੀ ਤੇ ਆਪਣੀ ਮਿਹਨਤ ਨਾਲ ਪੰਜਾਬੀ ਦਾ ਝੰਡਾ ਕਰਨ ਵਾਲੇ ਐਨ ਆਰ ਆਈ ਵੀਰਾਂ ਨੇ ਹਮੇਸ਼ਾਂ ਹੀ ਪੰਜਾਬ ਦੇ ਫੰਡਾਂ ਲਈ ਆਪਣੀਆਂ ਜੇਬਾਂ ਦੇ ਮੂੰਹ ਖੁੱਲ੍ਹੇ ਰੱਖੇ ਹੋਏ ਹਨ । ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਡਾਕਟਰੀ ਟੀਮ, ਦਾਨੀ ਸੱਜਣਾਂ ਅਤੇ ਕੈਂਪ ਨੂੰ ਸਫਲ ਬਣਾਉਣ ਵਾਲੇ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ