ਨਿੱਕੀਆਂ ਜ਼ਿੰਦਾਂ ਵੱਡਾ ਸਾਕਾ - ਸ਼ਹੀਦੀ ਸਾਕੇ ਦਾ ਛੇਵਾਂ ਦਿਨ
ਅੱਜ ਦੇ ਦਿਨ ਦਾ ਇਤਿਹਾਸ : ਮਿਤੀ 26 ਦਸੰਬਰ, (11 ਪੋਹ)
ਅੱਜ ਦੇ ਦਿਨ, ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇਦਾਰ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ।
ਛੋਟੇ ਸਾਹਿਬਜ਼ਾਦਿਆਂ ਨੂੰ ਵਜ਼ੀਰ ਖ਼ਾਨ ਨੇ ਧਰਮ ਬਦਲਣ ਲਈ ਡਰਾਇਆ ਅਤੇ ਲਾਲਚ ਵੀ ਦਿੱਤੇ ਪਰ ਉਹ ਨਿੱਕੀਆਂ ਜ਼ਿੰਦਾਂ ਅਡੋਲ ਰਹੀਆਂ।
ਮੋਤੀ ਰਾਮ ਮਹਿਰਾ ਜੀ ਨੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਉਣ ਦੀ ਮਹਾਨ ਸੇਵਾ ਜਾਰੀ ਰੱਖੀ। ਮਾਤਾ ਜੀ ਅਤੇ ਸਾਹਿਬਜ਼ਾਦਿਆਂ ਤੱਕ ਪਹੁੰਚਣ ਦਾ ਪ੍ਰਬੰਧ ਕਰਨ ਲਈ ਉਸਨੇ ਆਪਣੀ ਘਰਵਾਲੀ ਦੇ ਗਹਿਣੇ ਅਤੇ ਘਰ ਤੱਕ ਵੇਚ ਦਿੱਤਾ।
ਮਾਤਾ ਗੁਜਰ ਕੌਰ ਜੀ ਨੇ ਪਰਮਾਤਮਾ ਦਾ ਭਾਣਾ ਮਿੱਠਾ ਕਰਕੇ ਮੰਨਿਆ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨਾਲ ਠੰਢੇ ਬੁਰਜ ਵਿੱਚ ਰਹੇ।
ਅੱਜ ਦੇ ਇਤਿਹਾਸ ਤੋਂ ਸਾਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਜਿਵੇਂ ਨਿੱਕੀਆਂ ਜ਼ਿੰਦਾਂ ਨੇ ਵਜ਼ੀਰ ਖਾਨ ਦੇ ਲਾਲਚ ਅਤੇ ਡਰਾਵੇ ਅੱਗੇ ਆਪਣਾ ਧਰਮ ਨਹੀਂ ਹਾਰਿਆ ਅਤੇ ਅਡੋਲ ਰਹੇ, ਇਸੇ ਤਰ੍ਹਾਂ ਸਾਨੂੰ ਵੀ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਲਈ ਦ੍ਰਿੜ੍ਹ ਹੋਣਾ ਚਾਹੀਦਾ ਹੈ।
ਆਓ ਅੱਜ ਆਪਾਂ ਵੀ ਇਹ ਪ੍ਰਣ ਕਰੀਏ ਕਿ ਅਸੀਂ ਵੀ ਮਾਤਾ ਗੁਜਰ ਕੌਰ ਜੀ ਦੀ ਤਰ੍ਹਾਂ ਆਪਣੇ ਪਰਿਵਾਰਾਂ ਵਿੱਚ ਬੱਚਿਆਂ ਦੀ ਸੁਚੱਜੀ ਪਰਵਰਿਸ਼ ਕਰਨ ਦੀ ਜ਼ੁੰਮੇਵਾਰੀ ਨਿਭਾਵਾਂਗੇ ਤਾਂ ਜੋ ਸਾਡੇ ਬੱਚੇ ਵੀ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਦੀ ਤਰ੍ਹਾਂ ਗੁਰੂ ਕੌਮ ਦੀ ਸੇਵਾ ਲਈ ਆਪਾ ਵਾਰਨ ਲਈ ਤਿਆਰ ਬਰ ਤਿਆਰ ਹੋ ਸਕਣ। ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਜੀਵੀਏ ਗੁਰਬਾਣੀ ਨਾਲ ਲਹਿਰ
ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ
99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022
ਜਨ ਸਕਤੀ ਨਿਉਜ ਬਹੁਤ ਧੰਨਵਾਦੀ ਹੈ ਜੀਵੀਏ ਗੁਰਬਾਣੀ ਨਾਲ ਲਹਿਰ ,ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਦਾ ਅਤੇ ਸ ਹਰਨਰਾਇਣ ਸਿੰਘ ਮੱਲ੍ਹੇਆਣਾ ਜੀ ਜਿਨ੍ਹਾਂ ਇਹ ਭਰਭੂਰ ਜਾਣਕਾਰੀ ਸਾਂਝੀ ਕੀਤੀ-