You are here

ਸੰਕਲਪ ਪ੍ਰੋਜੈਕਟ ਅਧੀਨ ਵਰਕਸ਼ਾਪ ਦਾ ਆਯੋਜਨ

ਸਵੈ ਸਹਾਇਤਾ ਸਮੂਹਾਂ ਨੂੰ ਬੈਂਕ ਲੋਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
ਲੁਧਿਆਣਾ, ਦਸੰਬਰ 2019- (ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸੰਕਲਪ ਪ੍ਰੋਜੈਕਟ ਅਧੀਨ ਅੱਜ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲਾ ਲੁਧਿਆਣਾ ਦੇ ਸਵੈ ਸਹਾਇਤਾ ਸਮੂਹਾਂ (ਸੈੱਲਫ਼ ਹੈੱਲਪ ਗਰੁੱਪ) ਨੂੰ ਬੈਂਕ ਲੋਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਸੁਰੂਆਤ ਵਿੱਚ ਸੰਸਥਾ ਦੇ ਮੁੱਖੀ ਐੱਮ. ਪੀ. ਸਿੰਘ ਵੱਲੋਂ ਹਾਜ਼ਰੀਨ ਨੂੰ ਸਵੈ ਰੋਜਗਾਰ ਲਈ ਪ੍ਰੇਰਿਤ ਕੀਤਾ ਗਿਆ।ਇਸ ਦੋਰਾਨ ਵਧੀਕ ਡਿਪਟੀ ਕਮਿਸ਼ਨਰ(ਜ) ਡਾ.ਨੀਰੂ ਕਤਿਆਲ ਗੁਪਤਾ ਉਚੇਚੇ ਤੋਰ 'ਤੇ ਮੌਜੂਦ ਰਹੇ।ਉਨਾਂ ਵੱਲੋਂ ਆਏ ਹੋਏ ਸਵੈ-ਸਹਾਇਤਾ ਸਮੂਹ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਲੁਧਿਆਣਾ ਵਿੱਚ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਬਾਰੇ ਕਿਹਾ ਗਿਆ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ. ਈ. ਓ. ਨਵਦੀਪ ਸਿੰਘ ਵੱਲੋਂ ਸਮੂਹ ਆਏ ਹੋਏ ਮੈਂਬਰਾਂ ਨੂੰ ਇਸ ਸੰਸਥਾ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।ਇਸ ਦੋਰਾਨ ਹੁਨਰ ਵਿਕਾਸ ਮਿਸ਼ਨ ਦੀ ਜ਼ਿਲਾ ਪੱਧਰੀ ਟੀਮ ਦੇ ਜ਼ਿਲਾ ਪ੍ਰੋਗਰਾਮ ਮੇਨੈਜਰ ਵਿਜੈ ਸਿੰਘ, ਪ੍ਰਿੰਸ ਕੁਮਾਰ ਮੇਨੈਜਰ ਟ੍ਰੇਨਿੰਗ ਅਤੇ ਰੋਹਿਤ ਚੋਧਰੀ ਮੇਨੈਜਰ ਹਾਜ਼ਰ ਰਹੇ।ਇਸ ਦੋਰਾਨ ਪੰਜਾਬ ਅਤੇ ਸਿੰਧ ਬੈਂਕ ਦੇ ਜ਼ਿਲਾ ਲੀਡ ਬੈਂਕ ਮੈਨੇਜਰ ਅਨਿਲ ਕੁਮਾਰ ਅਤੇ ਸਹਾਇਕ ਮੈਨੇਜਰ ਪਰਮਜੀਤ ਸਿੰਘ ਨੇ ਬੈਂਕ ਲੋਨ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।