You are here

ਪਿੰਡ ਬੀਹਲਾ ਖ਼ੁਰਦ ਵਿਖੇ ਦਸਵੀਂ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਮਹਿਲ ਕਲਾਂ/ਬਰਨਾਲਾ, ਜਨਵਰੀ 2020- (ਗੁਰਸੇਵਕ ਸਿੰਘ ਸੋਹੀ)-

ਗੁਰਦੁਆਰਾ ਸਿੱਧ ਭੋਇ ਸਾਹਿਬ ਬੀਹਲਾ  ਖੁਰਦ ਵਿਖੇ ਦਸਵੇਂ ਪਾਤਸ਼ਾਹ ਕਲਗੀਧਰ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ  ਦਸਵੀਂ ਦਾ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ।ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਮਸਤਾਨ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦੇ ਹੋਏ ਕਿਹਾ  ਕਿ ਸਰਬੰਸਦਾਨੀ ਸ੍ਰੀ ਗੁਰੂ ਗਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਸਿੱਖ ਕੌਮ ਲਈ ਕੀਤੀਆਂ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਚੱਲਣਾ ਅੱਜ ਸਮੇਂ ਦੀ ਮੁੱਖ ਲੋੜ ਹੈ । ਅਖੀਰ ਵਿੱਚ ਬਾਬਾ ਸੁਖਦੇਵ ਸਿੰਘ ਮਸਤਾਨ ਜੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਮੋਹਤਬਰ ਆਗੂ ਨੂੰ ਸਰੋਪੇ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਪੁੱਜ ਕੇ ਲੰਗਰ ਆਦਿ ਵਰਤਾਉਣ ਦੀ ਸੇਵਾ ਕੀਤੀ । ਇਸ ਮੌਕੇ ਜੋਗਿੰਦਰ ਸਿੰਘ ਡੇਅਰੀ ਵਾਲੇ, ਸੁਖਦੇਵ ਸਿੰਘ ਟੱਲੇਵਾਲ 'ਬੰਤ ਸਿੰਘ ਰਾਮਗੜ੍ਹ 'ਰਣਜੀਤ ਸਿੰਘ ਮੂੰਮ, ਹਰਜਿੰਦਰ ਸਿੰਘ ਨੰਬਰਦਾਰ ,ਬਘੇਲ ਸਿੰਘ ,ਚਮਕੌਰ ਸਿੰਘ ਜੌਹਲ ,ਪ੍ਰਧਾਨ ਜਸਵਿੰਦਰ ਸਿੰਘ ,ਗੁਰਦੇਵ ਸਿੰਘ ਸੰਧੂ ਅਤੇ  ਗੁਰਪ੍ਰੀਤ ਸਿੰਘ ਜੌਹਲ ਆਦਿ ਹਾਜ਼ਰ ਸਨ ।