You are here

ਪੰਜਾਬ ਦੇ 6 ਪ੍ਰਾਇਮਰੀ ਅਧਿਆਪਕਾਂ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਨਵੀਂ ਦਿੱਲੀ,ਜਨਵਰੀ 2020- (ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ   )-

ਪੂਰੇ ਭਾਰਤ ਦੇ ਵੱਖ ਵੱਖ ਰਾਜਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਪਾਉਣ ਵਾਲੇ ਅਧਿਆਪਕਾਂ ਦੇ ਸਨਮਾਨ ਵਜੋਂ ਮੁਜੱਫ਼ਰਨਗਰ ਵਿਖੇ ਮੰਥਨ ਵੱਲੋਂ ਕੌਮੀ ਪੱਧਰ ਤੇ ਰਾਸ਼ਟਰੀ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸਿੱਖਿਆ ਖੇਤਰ ਵਿੱਚ ਨਿਰਸਵਾਰਥ ਸੇਵਾ ਕਰਨ ਵਾਲੇ ਸਰਕਾਰੀ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸੇ ਤਹਿਤ ਪੰਜਾਬ ਰਾਜ ਦੇ ਬਠਿੰਡਾ ਜ਼ਿਲ੍ਹਾ ਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜ ਦੇ ਮੁੱਖ ਅਧਿਆਪਕ ਨਿਰਭੈ ਸਿੰਘ ਭੁੱਲਰ, ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਲੜਕੇ ਦੇ ਸੁਖਪਾਲ ਸਿੰਘ ਸਿੱਧੂ, ਨਵਾਂਸ਼ਹਿਰ ਜ਼ਿਲ੍ਹੇ ਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਟਕਾਰਲਾ ਦੇ ਅਧਿਆਪਕ ਬਲਜਿੰਦਰ ਸਿੰਘ ਵਿਰਕ, ਮਾਨਸਾ ਜ਼ਿਲ੍ਹੇ ਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਕੁਲਰੀਆਂ ਦੇ ਅਧਿਆਪਕ ਲਖਵੀਰ ਸਿੰਘ ਬੋਹਾ, ਮੋਗਾ ਜ਼ਿਲ੍ਹੇ ਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਦੇ ਅਧਿਆਪਕ ਸੁਖਵਿੰਦਰ ਸਿੰਘ ਬਰਾੜ ਅਤੇ ਪਟਿਆਲਾ ਜ਼ਿਲ੍ਹੇ ਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਬਲਬੇੜਾ ਦੇ ਅਧਿਆਪਕ ਸਤੀਸ਼ ਕੁਮਾਰ ਵਿਦਰੋਹੀ ਨੂੰ ਉਨ੍ਹਾਂ ਦੀਆਂ ਅਧਿਆਪਨ ਕਿੱਤੇ ਅਤੇ ਰਾਸ਼ਟਰ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਰਾਸ਼ਟਰੀ ਪੁਰਸਕਾਰ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਵੱਲੋਂ ਆਪਣੇ ਸਕੂਲ ਸਟਾਫ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਸ਼ੇਸ਼ ਯੋਗਦਾਨ ਨਿਭਾਇਆ ਗਿਆ। ਇਨ੍ਹਾਂ ਸਰਕਾਰੀ ਅਧਿਆਪਕਾਂ ਨੂੰ ਲਗਾਤਾਰ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ਮੰਥਨ ਵੱਲੋਂ ਕਰਵਾਏ ਗਏ ਰਾਸ਼ਟਰੀ ਸਨਮਾਨ ਸਮਾਰੋਹ ਦੌਰਾਨ ਰਾਸ਼ਟਰੀ ਪੁਰਸਕਾਰ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕੇਂਦਰੀ ਮੰਤਰੀ ਸ਼੍ਰੀ ਸੰਜੇ ਵਾਲਿਅਨ ਜੀ ਸਨ।ਇਸ ਮੌਕੇ ਅਵਾਰਡ ਦੇਣ ਸਮੇਂ ਸ਼੍ਰੀ ਨਰਿੰਦਰ ਸ਼ਰਮਾ ਉਪ ਕੁਲਪਤੀ ਰੁੜਕੀ ਯੂਨੀਵਰਸਿਟੀ, ਚੇਅਰਮੈਨ ਮੰਥਨ ਡਾ. ਰਣਬੀਰ ਸਿੰਘ, ਸੰਸਥਾਪਕ ਸੰਜੇ ਵਤਸ, ਪੰਡਿਤ ਪੀਯੂਸ ਕੌਮੀ ਪ੍ਰਧਾਨ ਸਵਰਨ ਭਾਰਤ ਜੀ ਮੌਜੂਦ ਸਨ।