ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)-
ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਲਾਹੌਰੀ ਗੇਟ ਤੋਂ ਬਾਬੇ ਤੇਲੂ ਦੀ ਕੁਟੀਆ ਤੱਕ ਦੇ ਰਸਤੇ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਵਿਰਾਸਤੀ ਸ਼ਹਿਰ ਕਪੂਰਥਲਾ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਈ ਉਹ ਪੂਰੀ ਤਰਾਂ ਵਚਨਬੱਧ ਹਨ। ਉਨਾਂ ਕਿਹਾ ਕਿ ਜਿਥੇ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਦੀ ਨੁਹਾਰ ਬਦਲੀ ਗਈ ਹੈ, ਉਥੇ ਅੰਦਰੂਨੀ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦਾ ਵੀ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਇਸੇ ਤਰਾਂ ਸਾਰੇ ਵਾਰਡਾਂ ਵਿਚ ਵਿਕਾਸ ਦੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਰਜਿੰਦਰ ਕੌੜਾ, ਲਖਬੀਰ ਸਿੰਘ, ਨਰਿੰਦਰ ਸਿੰਘ ਮੰਨਸੂ, ਅਸ਼ਵਨੀ ਕੁਮਾਰ, ਕਮਲਜੀਤ ਸਿੰਘ, ਕੁਲਦੀਪ ਸਿੰਘ, ਹਰਸਿਮਰਨ ਸਿੰਘ ਪਿ੍ਰੰਸ, ਸ਼ਿਵ ਦਰਸ਼ਨ ਕਪੂਰ, ਜਸਵਿੰਦਰ ਸਿੰਘ ਫੌਜੀ, ਐਮ. ਪੀ ਸਿੰਘ, ਡਾ. ਜਸਪਾਲ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਕੁਮਾਰ ਸ਼ਾਸਤਰੀ, ਸੁਖਜਿੰਦਰ ਸਿੰਘ, ਪਵਨ ਕੁਮਾਰ, ਅਜੇ ਕਨੌਜੀਆ, ਰਵਿੰਦਰ ਕਾਕੂ, ਮਨਜਿੰਦਰ ਸਿੰਘ ਸਾਹੀ, ਬਲਵਿੰਦਰ ਸਿੰਘ, ਤਜਿੰਦਰ ਭੰਡਾਰੀ, ਅਸ਼ਵਨੀ ਪਿੰਕੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।