ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 48 ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿੳੂ ਲਈ ਗਈ ਅਤੇ ਯੋਗ ਉਮੀਦਵਾਰਾਂ ਦੇ ਕੇਸ ਕਰਜ਼ ਮਨਜ਼ੂਰ ਕਰਨ ਲਈ ਬੈਂਕਾਂ ਨੂੰ ਭੇਜੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 50 ਹਜ਼ਾਰ ਤੋਂ 10 ਲੱਖ ਰੁਪਏ ਤੱਕ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਅਧੀਨ ਵੱਖ-ਵੱਖ ਸ਼ੇ੍ਰਣੀਆਂ ਵਿਚ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲਾ ਕਾਰੋਬਾਰ ਬਿੳੂਰੋ ਕਪੂਰਥਲਾ ਜਾਂ ਜ਼ਿਲਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਚੀਫ ਜ਼ਿਲਾ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਲਾਲ ਭੱਲਾ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ. ਬਲਵਿੰਦਰ ਪਾਲ ਸਿੰਘ