You are here

ਮੁਫ਼ਤ ਸਾਫਟ ਸਕਿੱਲਜ਼ ਟ੍ਰੇਨਿੰਗ ਲਈ 24 ਤੱਕ ਹੋਵੇਗੀ ਰਜਿਸਟ੍ਰੇਸ਼ਨ-ਡੀ. ਸੀ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)-

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਸ਼ੁਰੂ ਕੀਤੇ ਜਾ ਰਹੇ ਸਾਫਟ ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਗ੍ਰੇਜੂਏਸ਼ਨ ਤੱਕ ਹੈ, ਉਹ 24 ਜਨਵਰੀ 2020, ਦਿਨ ਸ਼ੁੱਕਰਵਾਰ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਪੰਜਵੀਂ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਇਹ ਟ੍ਰੇਨਿੰਗ 2 ਮਹੀਨੇ ਦੀ ਹੋਵੇਗੀ ਅਤੇ ਪ੍ਰਾਰਥੀ ਕੋਲੋਂ ਇਸ ਟ੍ਰੇਨਿੰਗ ਕੋਰਸ ਲਈ ਕੋਈ ਫੀਸ ਚਾਰਜ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਟ੍ਰੇਨਿੰਗ ਤੋਂ ਬਾਅਦ ਨੌਕਰੀ ਦੇ ਯੋਗ ਹੋਣ ਲਈ ਘੱਟੋ-ਘੱਟ 100 ਟ੍ਰੇਨਿੰਗ ਪੂਰੀ ਕਰਨੀ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਕਪੂਰਥਲਾ ਨਾਲ ਫੋਨ ਨੰਬਰ 01822-297216 ਜਾਂ ਮੋਬਾਈਲ ਨੰਬਰ 96469-06412 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ 6 ਅਤੇ 7 ਮਾਰਚ ਨੂੰ ਆਈ. ਐਸ. ਬੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲੱਗਣ ਵਾਲੇ ਰੁਜ਼ਗਾਰ ਮੇਲੇ ਬਾਰੇ ਸਮੂਹ ਨਿਯੋਜਕਾਂ ਨਾਲ ਜੌਬ ਰੋਲਜ਼ ਇਕੱਠੇ ਕਰਨ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਨੌਕਰੀਆਂ ਦਾ ਸਾਲਾਨਾ ਪੈਕੇਜ ਘੱਟੋ-ਘੱਟ ਤਿੰਨ ਲੱਖ ਰੁਪਏ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

ਕੈਪਸ਼ਨ : ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਅਤੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ।