You are here

ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਕੈਂਸਰ ਕੈਂਪ ਵਿੱਚ 927 ਮਰੀਜ਼ਾਂ ਦੀ ਜਾਂਚ ਕੀਤੀ

ਸ਼ੇਰਪੁਰ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-
ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਦੀ ਅਗਵਾਈ ਹੇਠ ਪੂਰੇ ਪਰਿਵਾਰ ਨੇ ਵਰਲਡ ਕੈਂਸਰ ਕੇਅਰ ਦੇ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਧਾਲੀਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਜ ਦੀ ਸੇਵਾ ਹਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿੱਚ ਕੈਂਸਰ ਜਾਂਚ ਕੈਂਪ ਲਗਵਾਇਆ ਜਿਸ ਵਿੱਚ 927 ਮਰੀਜ਼ਾਂ ਨੇ ਮੁਫ਼ਤ ’ਚ ਟੈਸਟ ਕਰਵਾਕੇ ਇਸ ਕੈਂਪ ਦਾ ਲਾਹਾ ਲਿਆ।
ਉਕਤ ਕੈਂਪ ਤੇ ਪਰਿਵਾਰਕ ਸਮਾਗ਼ਮ ਵਿੱਚ ਪੁੱਜੇ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਖਾਸ ਤੌਰ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਸ਼ਿਰਕਤ ਕੀਤੀ। ਕੈਂਪ ਤੋਂ ਪਹਿਲਾਂ ਮਰਹੂਮ ਮੁੱਖ ਮੰਤਰੀ ਬਰਨਾਲਾ ਦੀ ਧਰਮਪਤਨੀ ਤੋਂ ਇਲਾਵਾ ਪੁੱਤਰ ਤੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਤੋਂ ਇਲਾਵਾ ਹੋਰ ਪਾਰਟੀ ਆਗੂਆਂ ਨੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਮਾਗਮ ਦਾ ਆਗਾਜ਼ ਕੀਤਾ।