You are here

ਜਾਗਰੂਕਤਾ ਰੈਲੀ ਨੇ ਬੱਚੀਆਂ ਨੂੰ ਬਚਾਉਣ ਤੇ ਪੜਾਉਣ ਦਾ ਦਿੱਤਾ ਸੁਨੇਹਾ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

ਸਮਾਜ ਵਿਚ ਬੇਟੀਆਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਮਕਸਦ ਨਾਲ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜ਼ਿਲੇ ਵਿਚ ਮਨਾਏ ਜਾ ਰਹੇ ਗਰਲ ਚਾਈਲਡ ਸਪਤਾਹ ਤਹਿਤ ਬੱਚੀਆਂ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਤੋਂ ਇਕ ਜਾਗਰੂਕਤਾ ਰੈਲੀ ਗੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਬੇਟੀਆਂ ਨੂੰ ਬਚਾਉਣ ਅਤੇ ਪੜਾਉਣ ਦਾ ਸੁਨੇਹਾ ਦਿੱਤਾ ਗਿਆ। 

ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਸੰਬੋਧਨ ਕਰਦਿਆਂ ਡਾ. ਸ਼ਿਖਾ ਭਗਤ ਨੇ ਕਿਹਾ ਕਿ ਬੇਟੀਆਂ ਅੱਜ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਅਤੇ ਮੁੰਡਿਆਂ ਤੋਂ ਕਿਸੇ ਵੀ ਤਰਾਂ ਘੱਟ ਨਹੀਂ ਹਨ। ਉਨਾਂ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲੇ ਵਿਚ ਵੱਖ-ਵੱਖ ਪ੍ਰੋਗਰਾਮ ਵਿੱਢੇ ਗਏ ਹਨ, ਜਿਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਬੱਚੀਆਂ ਪ੍ਰਤੀ ਮਾਨਸਿਕਤਾ ਬਦਲਣੀ ਬੇਹੱਦ ਜ਼ਰੂਰੀ ਹੈ, ਜਿਸ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ।  ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ। 

ਕੈਪਸ਼ਨ :ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਗਾਈਡੈਂਸ ਕਾਊਸਲਾਰ ਸ. ਪਰਮਜੀਤ ਸਿੰਘ ਤੇ ਹੋਰ।