ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਲਈ ਜਾਗਰੂਕ ਕੀਤਾ
ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-
ਕਪੂਰਥਲਾ ਪੁਲਿਸ ਵੱਲੋ ਐਸਐਸਪੀ ਸਤਿੰਦਰ ਸਿੰਘ ਦੇ ਹੁਕਮਾਂ ਤੇ ਹਰਿੰਦਰ ਸਿੰਘ ਡੀ.ਐਸ.ਪੀ.ਕਪੂਰਥਲਾ ਦੀ ਅਗਵਾਈ ਹੇਠ ਸਕੂਲਾਂ ਵਿੱਚ ਬੱਚਿਆ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਏਐਸਆਈ ਗੁਰਬਚਨ ਸਿੰਘ ਇੰਚਾਰਜ਼ ਟ੍ਰੈਫ਼ਿਕ ਰਾਂਹੀ ਮੁੰਹਿਮ ਚਲਾਈ ਜਾ ਰਹੀ ਹੈ ।
ਜਿਸ ਸਮਾਜ ਦੇ ਲੋਕ ਕੇਵਲ ਚਲਾਨਾਂ ਤੋਂ ਡਰ ਕੇ ਮੋਟਰ ਗੱਡੀਆਂ,ਕਾਰਾਂ,ਬਾਈਕਾਂ ਅਤੇ ਸਕੂਟਰੀਆਂ ਚਲਾਉਂਦੇ ਹੋਣ,ਉਸ ਸਮਾਜ ਵਿਚ ਕਦੇ ਵੀ ਸੜਕ ਹਾਦਸਿਆਂ ਦਾ ਹੜ੍ਹ ਨਹੀਂ ਰੁਕ ਸਕਦਾ ।ਜਿਸ ਸਮਾਜ ਦੇ ਲੋਕਾਂ ਇਸ ਗੱਲ ਦਾ ਇਹ ਅਹਿਸਾਸ ਨਾ ਹੋਵੇ ਕਿ ਉਹਨਾਂ ਮਨੁੱਖੀ ਜੀਵਨ ਕਿੰਨਾ ਵਡਮੁੱਲਾ ਹੈ। ਅੱਜ ਇਸਦੇ ਸਬੰਧ ਵਿੱਚ ਜੀ.ਡੀ.ਗੋਨਿਕਾ ਪਬਲਿਕ ਸਕੂਲ ਕਪੂਰਥਲਾ ਵਿੱਚ ਟੈ੍ਰਫਿਕ ਐਜੂਕੇਸ਼ਨ ਦੇ ਇੰਨਚਾਰਜ.ਏ.ਐਸ.ਆਈ. ਗੁਰਬਚਨ ਸਿੰਘ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਜਿਹੜੇ ਬੱਚੇ ਸਕੂਲਾਂ ਵਿਚ ਵਾਹਨ ਲੈਕੇ ਆਉਂਦੇ ਹਨ ਉਹਨਾਂ ਦੇ ਕੋਲ ਪੁਰੇ ਕਾਗਜਾਤ ਹੋਣੇ ਚਹਿੰਦੇ ਹਨ,ਨਹੀਂ ਤੇ ਵਾਹਨ ਜ਼ਬਤ ਕੀਤੇ ਜਾਣਗੇ।ਉਹਨਾ ਮਾਪਿਆਂ ਨੂੰ ਅਪੀਲ ਕੀਤੀ ਹੈ ਆਪਣੇ ਛੋਟੇ ਬੱਚਿਆਂ ਵਾਹਨ ਨਾ ਦੇਣ ਇਸ ਨਾਲ ਟ੍ਰੈਫਿਕ ਸੱਮਸਿਆਂ ਵਿਚ ਵਾਧਾ ਹੋ ਰਿਹਾ ਹੈ,ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਇਸ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ, ਪ੍ਰਦੂਸ਼ਣ ਵਾਧਾ ਹੁੰਦਾ ਹੈ ਜੋ ਸਿਹਤ ਲਈ ਬਹੁਤ ਹਾਨੀਕਾਰਕ ਸਾਬਤ ਹੋ ਰਿਹਾ ਹੈ, ਨਾਲ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਗ਼ਲਤ ਦਿਸ਼ਾ ਚ ਵਾਹਨ ਚਲਾਉਣਾ,ਵਾਹਨ ਚਲਾਉਣ ਲੱਗਿਆਂ ਮੋਬਾਈਬ ਤੇ ਗੱਲਬਾਤ ਕਰਨੀ ਵੀ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ। ਵਾਹਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਰਕੇ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ, ਟ੍ਰੇਨਿੰਗ ਦਾ ਨਾ ਹੋਣਾ, ਵਾਹਨਾਂ ਦੀ ਤੇਜ ਰੋਸ਼ਨੀ ਅਤੇ ਪ੍ਰੈਸ਼ਰ ਹਾਰਨ ਵੀ ਹੈ। ਸਿੱਟੇ ਵਜੋਂ ਸੜਕ ਹਾਦਸਿਆਂ ਕਾਰਨ ਅਜਾਈ ਜਾਣ ਵਾਲੀਆਂ ਜਾਨਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਹਾਦਸਿਆਂ ਦੀ ਲਪੇਟ ਵਿੱਚ ਜਿਆਦਾਤਰ ਨੌਜਵਾਨ ਹੀ ਆ ਰਹੇ ਹਨ।ਸਕੁਲ ਦੀਆਂ ਬੱਸਾਂ ਦੀ ਚੈਕਿੰਗ ਵੀ ਕੀਤੀ ਗਈ,ਸਮੱਰਥਾਂ ਤੋ ਵੱਧ ਵਿਦਿਆਰਥੀਆਂ ਨੂੰ ਸਕੂਲ ਬਸਾਂ ਵਿੱਚ ਨਾ ਬੈਠਾਇਆਂ ਜਾਵੇ,ਅਗਲੇ ਵਾਹਨ ਤੋਂ ਨਿਸ਼ਚਿਤ ਦੂਰੀ ਬਣਾ ਕੇ ਰੱਖਣ।ਟੈ੍ਰਫਿਕ ਨਿਯਮਾਂ ਦੀ ਮੁੱਢਲੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ।ਇਸ ਮੌਕੇ ਪਿ੍ਰੰਸੀਪਲ ਜਸਦੀਪ ਕੌਰ,ਰਿੱਤੂ ਸੂਦ,ਰਮਨਜੀਤ ਕੌਰ,ਰਮਾ ਗੋਤਮ,ਅਮਨਪ੍ਰੀਤ ਕੌਰ,ਕੋਲਮ ਧੀਮਨ,ਸੂਰਜ ਪ੍ਰਕਾਸ਼,ਮਮਤਾ,ਸਨੇਹ ਲਤਾ,ਲਵਪ੍ਰੀਤ ਸਿੰਘ,ਸ਼ੀਤਲ,ਸੰਦੀਪ,ਰਾਜਵਿੰਦਰ ਕੌਰ,ਅਰਵਿੰਦ ਸ਼ਰਮਾ ਹਾਜਰ ਸਨ।