ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-
71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਨਿਗਰਾਨੀ ਹੇਠ ਮਾਸ ਪੀ. ਟੀ ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ’ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਉਨਾਂ ਪੂਰੇ ਜੋਸ਼ ਨਾਲ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਡਾ. ਸ਼ਿਖਾ ਭਗਤ ਨੇ ਪ੍ਰੋਗਰਾਮ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਭਲਕੇ ਵੀ ਸਟੇਡੀਅਮ ਵਿਖੇ ਰਿਹਰਸਲ ਹੋਵੇਗੀ ਅਤੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ੍ਰੀ ਸੁਖਵਿੰਦਰ ਸਿੰਘ ਖੱਸਣ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :ਗੁਰੂ ਨਾਨਕ ਸਟੇਡੀਅਮ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਮੌਕੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ ਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ੍ਰੀ ਸੁਖਵਿੰਦਰ ਸਿੰਘ ਖੱਸਣ।