ਜਲੰਧਰ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, ਸਾਲ 2022 'ਚ ਉਸੇ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਸ ਸਮੇਂ ਪੰਜਾਬ 'ਚ ਸਭ ਤੋਂ ਵੱਧ ਮਸ਼ਹੂਰ ਹਨ ।