ਨਵੀਂ ਦਿੱਲੀ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-
1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ | ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ 'ਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਅੱਜ ਇਨਕਾਰ ਕਰ ਦਿੱਤਾ | ਸੁਪਰੀਮ ਕੋਰਟ ਵਲੋਂ ਹੋਲੀ ਦੀ ਛੁੱਟੀ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਵੇਗੀ | ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੂਰੀਅਕਾਂਤ ਦੀ ਬੈਂਚ ਨੇ ਇਹ ਵੀ ਕਿਹਾ ਕਿ ਉਹ ਸਬਰੀਮਾਲਾ ਸਬੰਧੀ ਮਾਮਲੇ 'ਚ ਸੁਣਵਾਈ ਪੂਰੀ ਕਰਨ ਤੋਂ ਬਾਅਦ ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ 'ਤੇ ਵਿਚਾਰ ਕੀਤਾ ਜਾਵੇਗਾ |