You are here

ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਵਿਖੇ ਮੰਗ ਪੱਤਰ ਦਿੱਤਾ ਜਾਵੇਗਾ- ਛੀਨੀਵਾਲ

ਮਹਿਲ ਕਲਾ/ਬਰਨਾਲਾ,ਮਾਰਚ 2020- (ਗੁਰਸੇਵਕ ਸਿੰਘ ਸੋਹੀ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜਿਲ੍ਹਾ ਬਰਨਾਲਾ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਜਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ  ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ ਇਸ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ ਪ੍ਰਚਾਰ ਸਕੱਤਰ ਬਹਾਲ ਸਿੰਘ ਖਾਲਸਾ ਕੁਰੜ ਹਰਦੇਵ ਸਿੰਘ ਕਾਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ  ਮੰਡੀਕਰਨ ਬੋਰਡ ਨੂੰ ਤੋੜ ਕੇ ਸਰਕਾਰੀ ਖਰੀਦ ਨੂੰ ਬੰਦ ਕਰਕੇ ਖ਼ਰੀਦ ਦਾ ਪ੍ਰਬੰਧ ਪ੍ਰਾਈਵੇਟ ਹੱਥਾਂ ਵਿੱਚ ਦੇਣ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਫ਼ੈਸਲੇ ਨਾਲ ਪੰਜਾਬ ਦੀ ਕਿਸਾਨੀ ਦਾ ਖੇਤੀਬਾੜੀ ਧੰਦਾ ਤਬਾਹ ਹੋ ਕੇ ਰਹਿ ਜਾਵੇਗਾ ਕਿਉਂਕਿ ਕਿਸਾਨੀ ਦਾ ਚੈੱਕ ਸਿਸਟਮ ਖ਼ਤਮ ਕਰਕੇ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ ਜੋ ਕਿ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤਿਆਂ ਨੂੰ ਤੋੜ ਕੇ ਇੱਕ ਵੱਡਾ ਹਮਲਾ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਕਰਨ ਬੋਰਡ ਨੂੰ ਬਚਾਉਣ ਅਤੇ ਸਰਕਾਰੀ ਖਰੀਦ ਨੂੰ ਬਰਕਰਾਰ ਰੱਖਣ ਲਈ ਕਿਸਾਨਾਂ ਦੀ ਆਵਾਜ਼ ਨੂੰ ਸੰਸਦ ਵਿੱਚ ਬੁਲੰਦ ਕਰਨ ਲਈ 14 ਅਤੇ 15 ਮਾਰਚ ਨੂੰ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ ਜ਼ਿਲ੍ਹਾ ਪੱਧਰ ਤੇ ਮੰਗ ਪੱਤਰ ਦੇਣ ਦੇ ਓੁਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਜਥੇਬੰਦੀ ਦੇ ਆਗੂ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਵਿਖੇ ਵਿਸ਼ੇਸ਼ ਤੌਰ ਤੇ ਪੁੱਜ ਕੇ ਮੰਗ ਪੱਤਰ ਦੇਣਗੇ ਕੰਮ ਜੋ ਕਿ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਮੰਤਰੀ ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਦਾ ਮੁੱਦਾ ਪਾਰਲੀਮੈਂਟ ਵਿੱਚੋਂ ਉਠਾ ਕੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਅਵਾਜ਼ ਪਹੁੰਚਾਉਣਗੇ ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੇਂਦਰ ਦੀ ਮੋਦੀ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮੈਂਬਰ ਪਾਰਲੀਮੈਂਟਾਂ ਅਤੇ ਕੇਂਦਰੀ ਮੰਤਰੀਆਂ ਨੂੰ ਮੰਗ ਪੱਤਰ ਦੇਣ ਲਈ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਕਿਸਾਨ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਤਿਆਰੀਆਂ ਲਗਾਤਾਰ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਅੰਦਰ ਆਵਾਰਾ ਪਸ਼ੂਆਂ ਦੇ ਹੱਲ ਲਈ ਆਵਾਜ਼ ਬੁਲੰਦ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਉਸ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਉਨ੍ਹਾਂ ਸਰਕਾਰ ਪਾਸੋਂ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਜਿਣਸਾਂ ਦੇ ਭਾਅ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਲਾਗੂ ਕੀਤੇ ਜਾਣ ਕਿਸਾਨਾਂ ਤੇ ਪਰਾਲੀ ਸਾੜਨ ਨੂੰ ਲੈ ਕੇ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਆਵਾਰਾ ਪਸ਼ੂਆਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਬੇਮੌਸਮੀ ਵਰਖਾ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਦੇਣ ਦੀ ਮੰਗ ਕੀਤੀ ਇਸ ਮੌਕੇ ਦਰਬਾਰਾ ਸਿੰਘ ਗਹਿਲ ਹਰਦੇਵ ਸਿੰਘ ਕਾਕਾ ਛੀਨੀਵਾਲ ਨਿਰਮਲ ਸਿੰਘ ਚੰਨਣਵਾਲ ਅਮਰੀਕ ਸਿੰਘ ਕਸਬਾ ਜੋਗਿੰਦਰ ਸਿੰਘ ਮੂੰਮ ਗੁਰਵਿੰਦਰ ਸਿੰਘ ਕਸਬਾ ਹਾਕਮ ਸਿੰਘ ਕੁਰੜ ਜਸਮੇਲ ਸਿੰਘ ਗਿੱਲ ਚੰਨਣਵਾਲ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ਮੰਦਰ ਸਿੰਘ ਛੀਨੀਵਾਲ ਸੁਰਿੰਦਰ ਸਿੰਘ ਨੰਬਰਦਾਰ ਗੁਰਪ੍ਰੀਤ ਸਿੰਘ ਛੀਨੀਵਾਲ ਸੁਖਚੈਨ ਸਿੰਘ ਗਹਿਲ ਸੁਰਿੰਦਰ ਸਿੰਘ ਛੀਨੀਵਾਲ ਕਲਾਂ ਬਾਰੂ ਸਿੰਘ ਨਾਜ਼ਮ ਸਿੰਘ ਅਜੈਬ ਸਿੰਘ ਜੋਗਿੰਦਰ ਸਿੰਘ ਮੂੰਮ ਮੇਜਰ ਸਿੰਘ ਲੋਹਗੜ੍ਹ ਮੁਖ਼ਤਿਆਰ ਸਿੰਘ ਬੀਹਲਾ ਖ਼ੁਰਦ ਕੁੰਡਾ ਸਿੰਘ ਤਰਸੇਮ ਸਿੰਘ ਨਛੱਤਰ ਸਿੰਘ ਚਮਕੌਰ ਸਿੰਘ ਕਰਨੈਲ ਸਿੰਘ ਕੁਰੜ ਭਜਨ ਸਿੰਘ ਹਰਬੰਸ ਕੌਰ ਛੀਨੀਵਾਲ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ